ਕੈਨੇਡਾ ‘ਚ ਕੋਕੀਨ ਦੀ ਤਸਕਰੀ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਵਿਅਕਤੀ ‘ਤੇ 4.86 ਮਿਲੀਅਨ ਡਾਲਰ (40 ਕਰੋੜ) ਦੀ ਕੋਕੀਨ ਦੀ ਤਸਕਰੀ ਕਰਨ ਦਾ ਦੋਸ਼ ਸੀ। ਐਚ ਟੀ ਦੀ ਰਿਪੋਰਟ ਅਨੁਸਾਰ, ਕੈਨੇਡੀਅਨ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੁਆਰਾ ਕੋਕੀਨ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਭਾਰਤੀ ਦਾ ਨਾਮ ਸੁਖਵਿੰਦਰ ਧੰਜੂ ਹੈ। ਉਸ ਦੀ ਉਮਰ 35 ਸਾਲ ਹੈ। ਉਹ ਬਰੈਂਪਟਨ, ਗ੍ਰੇਟਰ ਟੋਰਾਂਟੋ ਏਰੀਆ (ਜੀਟੀਏ), ਕੈਨੇਡਾ ਵਿੱਚ ਰਹਿੰਦਾ ਹੈ। ਉਸਦੀ ਪਛਾਣ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਅਤੇ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੁਆਰਾ ਕੀਤੀ ਗਈ ਹੈ।