ਨਿਕਾਰਾਗੁਆ ਡੰਕੀ ਰੂਟ ਮਾਮਲੇ ਵਿਚ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਦੋ ਕੇਸ ਦਰਜ ਕੀਤੇ ਹਨ। ਇਸ ਮਾਮਲੇ ਵਿਚ ਲਗਭਗ 200 ਪੰਜਾਬੀਆਂ ਸਮੇਤ ਹੋਰ ਯਾਤਰੀਆਂ ਨੂੰ ਫਰਾਂਸ ਵਿਚ ਰੋਕਿਆ ਗਿਆ ਸੀ ਅਤੇ ਬਾਅਦ ਵਿਚ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਸੱਦੇ ਗਏ 12 ਪੀੜਤਾਂ ਵਿਚੋਂ ਸਿਰਫ਼ ਦੋ ਨੇ ਆਪਣੇ ਬਿਆਨ ਦਰਜ ਕਰਨ ਲਈ ਸਹਿਮਤੀ ਦਿੱਤੀ ਜਦਕਿ ਬਾਕੀ ਪੀੜਤਾਂ ਨੇ ਪੁਲਿਸ ਨੂੰ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ