ਭਾਰਤ ਨੇ ਕੈਨੇਡਾ ਦੀਆਂ ਚੋਣਾਂ ਵਿਚ ਦਖਲਅੰਦਾਜ਼ੀ ਦੇ ਦੋਸ਼ਾਂ ਨੂੰ ਰੱਦ ਕਰ ਦਿਤਾ ਹੈ। ਭਾਰਤ ਨੇ ਕਿਹਾ ਹੈ ਕਿ ਉਹ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਿਹਾ ਹੈ। ਭਾਰਤ ਨੇ ਅੱਜ ਇਕ ਬਿਆਨ ਵਿਚ ਕੈਨੇਡਾ ਦੀਆਂ ਚੋਣਾਂ ਵਿਚ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕਰ ਦਿਤਾ ਹੈ। ਭਾਰਤ ਨੇ ਕਿਹਾ ਕਿ ਕੈਨੇਡਾ ਖੁਦ ‘ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲ’ ਦੇ ਰਿਹਾ ਹੈ।
ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੀਆਂ ਚੋਣਾਂ ‘ਚ ਭਾਰਤੀ ਦਖਲਅੰਦਾਜ਼ੀ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਕੈਨੇਡਾ ਇਸ ਦੇ ਉਲਟ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਕਰ ਰਿਹਾ ਹੈ। ਵੀਰਵਾਰ ਨੂੰ ਹਫਤਾਵਾਰੀ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਨ ਕਰਦੇ ਹੋਏ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਕਰ ਰਹੇ ਕੈਨੇਡੀਅਨ ਕਮਿਸ਼ਨ ਬਾਰੇ ਮੀਡੀਆ ਰੀਪੋਰਟਾਂ ਦੇਖੀਆਂ ਹਨ।