ਮਿਲਾਨ – ਇਟਲੀ ਵਿਚ ਇੱਕ ਅਜਿਹੀ ਘਟਨਾ ਵਾਪਰੀ ਜਿਸ ਨਾਲ ਇਟਲੀ ਵਿਚ ਵੱਸਦੇ ਭਾਰਤੀਆਂ ਵਿਚ ਨਾਮੋਸ਼ੀ ਛਾ ਗਈ। ਇਟਲੀ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਨੋਵੇਲਾਰਾ ਦੇ ਮੁੱਖ ਸੇਵਾਦਾਰ ਰਹਿ ਚੁੱਕੇ ਹਰਪਾਲ ਸਿੰਘ ਪਾਲਾ ਜੋ ਕਿ ਖਿੱਤੇ ਵੱਜੋਂ ਟਰਾਂਸਪੋਰਟ ਦਾ ਕੰਮ ਕਰਦੇ ਸਨ, ਦਾ ਬੀਤੀ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਹਰਪਾਲ ਸਿੰਘ ਪਾਲਾ ਇਟਲੀ ਦੇ ਸਭ ਤੋਂ ਵੱਡੇ ਉਦਯੋਗਿਕ ਸ਼ਹਿਰ ਪਰਾਤੋਂ ਤੋਂ ਕੱਪੜਾ ਜਰਮਨੀ ਨੂੰ ਨਿਰਯਾਤ ਕਰਨ ਲਈ ਕੱਪੜੇ ਲੋਡ ਕਰਨ ਗਿਆ ਸੀ, ਤਾਂ ਲੁੱਟ ਦੀ ਕੋਸ਼ਿਸ਼ ਦੌਰਾਨ ਚਾਕੂ ਮਾਰ ਕੇ ਮਾਰ ਦਿੱਤਾ ਗਿਆ ਸੀ।ਘਟਨਾ ਦੀ ਖਬਰ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਸ ਸਾਰੀ ਘਟਨਾ ਦੀ ਬੜੀ ਡੂੰਘਾਈ ਨਾਲ ਤਫਤੀਸ਼ ਕਰ ਰਹੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਕਤਲ ਕਿਸ ਨੇ ਕੀਤਾ ਹੈ।