ਬ੍ਰਿਸਬੇਨ – ਇੱਕ ਵਿਅਕਤੀ ‘ਤੇ ਆਪਣੇ ਖੇਤ ਵਿੱਚ ਆਪਣੀ ਪਤਨੀ ਦਾ ਕਤਲ ਕਰਨ ਦਾ ਦੋਸ਼ ਹੈ ਅਤੇ ਉਸ ਨੇ ਉਸ ਨੂੰ ਟਰੈਕਟਰ ਨਾਲ ਕੁਚਲ ਕੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਕਿ ਉਸ ਦੀ ਮੌਤ ਇੱਕ ਹਾਦਸਾ ਸੀ। 44 ਸਾਲਾ ਯਾਦਵਿੰਦਰ ਸਿੰਘ ‘ਤੇ ਦੋਸ਼ ਹੈ ਕਿ ਉਸ ਨੇ ਵੀਰਵਾਰ ਸਵੇਰੇ 9 ਵਜੇ ਬ੍ਰਿਸਬੇਨ ਦੇ ਦੱਖਣ ਵਿਚ ਵੁੱਡਹਿੱਲ ਵਿਚ ਆਪਣੀ ਪਤਨੀ ਅਮਰਜੀਤ ਕੌਰ ਸਰਦਾਰ (41) ਦਾ ਕਤਲ ਕਰ ਦਿੱਤਾ।
ਮੰਨਿਆ ਜਾ ਰਿਹਾ ਹੈ ਕਿ ਸਿੰਘ ਨੇ ਆਪਣੀ ਪਤਨੀ ਦੀ ਮੌਤ ਦੀ ਸੂਚਨਾ ਦੇਣ ਲਈ ਐਮਰਜੈਂਸੀ ਸੇਵਾਵਾਂ ਨੂੰ ਫੋਨ ਕੀਤਾ ਸੀ। ਮੌਕੇ ‘ਤੇ ਪੁੱਜੇ ਅਧਿਕਾਰੀਆਂ ਨੇ ਸ਼੍ਰੀਮਤੀ ਸਰਦਾਰ ਨੂੰ ਗੰਨਾ ਵੱਢਣ ਵਾਲੀ ਮਸ਼ੀਨ ਨਾਲ ਕੁਚਲੇ ਜਾਣ ਤੋਂ ਬਾਅਦ ਖੂਨ ਨਾਲ ਲਥਪਥ ਪਈ ਵੇਖਿਆ ਪਰ ਪੈਰਾਮੈਡਿਕਸ ਉਸ ਨੂੰ ਬਚਾਉਣ ਵਿੱਚ ਅਸਮਰੱਥ ਸਨ ਅਤੇ ਸ੍ਰੀਮਤੀ ਸਰਦਾਰ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਦਾ ਦੋਸ਼ ਹੈ ਕਿ ਸਿੰਘ ਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਫਿਰ ਲਾਸ਼ ਨਾਲ ਛੇੜਛਾੜ ਕੀਤੀ ਤਾਂ ਜੋ ਮੌਤ ਨੂੰ ਹਾਦਸੇ ਦਾ ਰੂਪ ਦਿੱਤਾ ਜਾ ਸਕੇ।