ਵਾਸ਼ਿੰਗਟਨ, 29 ਫਰਵਰੀ (ਰਾਜ ਗੋਗਨਾ)- ਗਾਜ਼ਾ ‘ਚ ਇਜ਼ਰਾਈਲ ਦੇ ਹਮਲਿਆਂ ਦੇ ਵਿਰੋਧ ‘ਚ ਖੁਦ ਨੂੰ ਅੱਗ ਲਾਉਣ ਵਾਲੇ ਅਮਰੀਕੀ ਹਵਾਈ ਫੌਜ ਦੇ ਇਕ ਕਰਮਚਾਰੀ ਦੀ ਮੌਤ ਹੋ ਗਈ ਹੈ।
ਪੈਂਟਾਗਨ ਦੇ ਸੂਤਰਾਂ ਨੇ ਸੋਮਵਾਰ ਨੂੰ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ। ਫਾਇਰ ਕਰਮੀਆਂ ਨੂੰ ਸੂਚਨਾ ਮਿਲੀ ਸੀ ਕਿ ਬੀਤੇਂ ਐਤਵਾਰ ਰਾਤ ਨੂੰ ਇਜ਼ਰਾਇਲੀ ਦੂਤਘਰ ਦੇ ਸਾਹਮਣੇ ਅੱਗ ਲੱਗ ਗਈ। ਅੱਗ ਬੁਝਾਊ ਅਮਲੇ ਨੇ ਤੁਰੰਤ ਜਵਾਬ ਦਿੱਤਾ ਅਤੇ ਇਜ਼ਰਾਈਲੀ ਦੂਤਘਰ ਪਹੁੰਚ ਗਏ।ਜਿੱਥੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾਉਣ ਕਾਰਨ ਅੱਗ ਦੀ ਲਪੇਟ ਵਿੱਚ ਆ ਗਿਆ। ਅੱਗ ਬੁਝਾਉਣ ਵਾਲੇ ਫਾਇਰ ਕਰਮੀਆਂ ਨੇ ਉਸ ਨੂੰ ਗੰਭੀਰ ਜਖਮੀ ਹਾਲਤ ਵਿੱਚ ਨਾਲ ਹੀ ਇਕ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ। ਹਸਪਤਾਲ ਸੂਤਰਾਂ ਨੇ ਦੱਸਿਆ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।’ਫਲਸਤੀਨ ਛੱਡੋ’.. ‘ਨਸਲਕੁਸ਼ੀ ਵਿੱਚ ਹਿੱਸਾ ਨਾ ਲਓ’ ਵਰਗੇ ਨਾਅਰੇ ਲਗਾਉਂਦੇ ਹੋਏ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।ਅਮਰੀਕੀ ਹਵਾਈ ਸੈਨਾ ਨੇ ਇਸ ਦਾ ਜਵਾਬ ਦਿੱਤਾ ਅਤੇ ਪਾਇਆ ਕਿ ਜਿਸ ਵਿਅਕਤੀ ਨੇ ਵਿਰੋਧ ਕਰਨ ਅਤੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ ਹੱਤਿਆ ਦੀ ਕੋਸਿਸ਼ ਕੀਤੀ ਦੋ ਦਿਨ ਤੋਂ ਬਾਅਦ ਹਸਪਤਾਲ ਵਿੱਚ ਉਸ ਦੀ ਮੋਤ ਹੋ ਗਈ ਹੈ।