ਆਸਟਰੇਲੀਆ ‘ਚ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਨਿਯਮ ਲਾਗੂ ਕੀਤੇ ਜਾ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਖ਼ਾਸ ਕਰ ਕੇ ਭਾਰਤੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਐਮ.ਪੀ ਗ੍ਰਹਿ ਮੰਤਰੀ ਸਾਈਬਰ ਸੁਰੱਖਿਆ ਮੰਤਰੀ ਕਲੇਰ ਓਨੀਲ ਨੇ ਕਿਹਾ ਹੈ ਕਿ ਆਸਟਰੇਲੀਆ ਨੇ ਜੁਲਾਈ ਤੋਂ ਵਿਦਿਆਰਥੀ ਵੀਜ਼ਾ ਲਈ ਅਰਜ਼ੀਆਂ ਸਵੀਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਮਾਈਗ੍ਰੇਸ਼ਨ ਪ੍ਰਣਾਲੀ ਵਿਚ ਵੀਜ਼ਾ ਲਈ ਮੁਕਾਬਲੇ ਨੂੰ ਖ਼ਤਮ ਕਰਨ ਲਈ ਚੁੱਕਿਆ ਗਿਆ ਹੈ।