ਅਮਰੀਕਾ ਦੇ ਸੰਘੀ ਜੱਜ ਨੇ ਰੋਕਿਆ ਬਿਡੇਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ

ਨਿਊਯਾਰਕ, 28 ਅਗਸਤ (ਰਾਜ ਗੋਗਨਾ )- ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ ਅਦਾਲਤ ਵੱਲੋਂ ਰੋਕ ਦਿੱਤਾ ਗਿਆ ਹੈ।ਇਸ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਗੈਰ-ਕਾਨੂੰਨੀ ਪਰਵਾਸ ਇੱਕ ਅਹਿਮ ਮੁੱਦਾ ਹੈ। ਜਿਸ ਵਿੱਚ ਰਾਸ਼ਟਰਪਤੀ ਬਿਡੇਨ ਨੇ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਕਾਨੂੰਨੀ ਨਾਗਰਿਕਤਾ ਪ੍ਰਦਾਨ ਕਰੇਗਾ, ਪਰ ਇਸ ਪ੍ਰੋਗਰਾਮ ਨੂੰ ਫਿਲਹਾਲ ਟੈਕਸਾਸ ਵਿੱਚ ਇੱਕ ਜੱਜ ਨੇ ਰੋਕ ਦਿੱਤਾ ਹੈ। ਬਿਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਦਾ ਰਿਪਬਲਿਕਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ।ਟੈਕਸਾਸ ਵਿੱਚ ਇੱਕ ਸੰਘੀ ਜੱਜ ਨੇ ਸੋਮਵਾਰ ਨੂੰ ਬਿਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ।

ਜਿਸ ਵਿੱਚ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਪੰਜ ਲੱਖ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਲਈ ਨਾਗਰਿਕਤਾ ਦਾ ਰਸਤਾ ਪ੍ਰਦਾਨ ਕਰਦਾ ਸੀ।ਜਿਸ ਵਿੱਚ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਪੰਜ ਲੱਖ ਗੈਰ-ਦਸ਼ਤਾਵੇਜ਼ੀ ਪ੍ਰਵਾਸੀਆਂ ਲਈ ਅਮਰੀਕਾ ਦੀ ਨਾਗਰਿਕਤਾ ਪ੍ਰਦਾਨ ਕਰ ਸਕਦਾ ਸੀ।