ਆਸਟੇਲੀਆ ਦੇ ਦੱਖਣ-ਪੂਰਬ ‘ਚ ਆਏ ਸ਼ਕਤੀਸ਼ਾਲੀ ਤੂਫ਼ਾਨ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਬਿਜਲੀ ਬੰਦ ਹੋਣ ਕਾਰਨ ਹਜ਼ਾਰਾਂ ਆਸਟ੍ਰੇਲੀਆਈ ਲੋਕ ਹਨੇਰੇ ਵਿਚ ਰਹਿਣ ਲਈ ਮਜਬੂਰ ਹਨ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਆਸਟ੍ਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਨਿਊ ਸਾਊਥ ਵੇਲਜ਼ (NSW) ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਗੰਭੀਰ ਮੌਸਮ ਦੌਰਾਨ ਇੱਕ ਦਰੱਖਤ ਡਿੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਸਿਨਹੂਆ ਨਿਊਜ਼ ਏਜੰਸੀ ਨੇ ਦੱਸਿਆ ਕਿ ਇਕ ਹੋਰ ਵਿਅਕਤੀ ਮਾਮੂਲੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।