Ukraine – ਯੂਕਰੇਨ ਦੀ ਸਰਕਾਰ ਵਿੱਚ ਵੱਡੇ ਫੇਰਬਦਲ ਦੀਆਂ ਅਟਕਲਾਂ ਦੇ ਵਿਚਕਾਰ ਵਿਦੇਸ਼ ਮੰਤਰੀ ਦਮਿਤਰੀ ਕੁਲੇਬਾ ਨੇ ਵੀ ਬੁੱਧਵਾਰ ਨੂੰ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਵੀ ਪੰਜ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਸੀ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਟੀਮ ਵਿੱਚ ਨਵੀਂ ਊਰਜਾ ਪਾਉਣਾ ਚਾਹੁੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਜ਼ੇਲੇਂਸਕੀ ਇਸ ਮਹੀਨੇ ਅਮਰੀਕਾ ਦੇ ਦੌਰੇ ‘ਤੇ ਜਾ ਰਹੇ ਹਨ।