ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ- ਜੋਂਗ-ਉਨ ਨੇ ਦੇਸ਼ ਦੇ 30 ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ । ਦੱਖਣੀ ਕੋਰੀਆਈ ਮੀਡੀਆ ਟੀ.ਵੀ. ਚੋਸੁਨ ਦੀ ਰਿਪੋਰਟ ਮੁਤਾਬਕ ਇਹ ਅਧਿਕਾਰੀ ਉੱਤਰੀ ਕੋਰੀਆ ‘ਚ ਆਏ ਹੜ੍ਹਾਂ ਨਾਲ ਨਜਿੱਠਣ ‘ਚ ਨਾਕਾਮ ਰਹੇ। ਇਸ ਲਈ ਇਨ੍ਹਾਂ ਨੂੰ ਸਜ਼ਾ ਦਿਤੀ ਗਈ। ਦਰਅਸਲ ਜੁਲਾਈ ‘ਚ ਉੱਤਰੀ ਕੋਰੀਆ ‘ਚ ਭਾਰੀ ਮੀਂਹ ਕਾਰਨ ਹੜ੍ਹ ਆ ਗਏ। ਇਸ ਦੌਰਾਨ ਲਗਭਗ 1000 ਲੋਕਾਂ ਦੀ ਮੌਤ ਹੋ ਗਈ ਸੀ।
ਜਿਨ੍ਹਾਂ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਡਿਊਟੀ ‘ਚ ਲਾਪ੍ਰਵਾਹੀ ਦਾ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਨੂੰ ਤਬਾਹੀ ਦੌਰਾਨ ਹੋਏ ਨੁਕਸਾਨ ਅਤੇ ਮੌਤਾਂ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਹਾਲਾਂਕਿ ਇਹ ਅਧਿਕਾਰੀ ਕੌਣ ਹਨ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।