ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ

ਵਾਸ਼ਿੰਗਟਨ, 5 ਅਕਤੂਬਰ (ਰਾਜ ਗੋਗਨਾ )-ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ, ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ- ਰਾਸ਼ਟਰਪਤੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਭਾਰਤੀ ਮੂਲ ਦੀ ਔਰਤ ਕਮਲਾ ਹੈਰਿਸ ਚੋਣ ਲੜ ਰਹੀ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ। ਅਜਿਹਾ ਲਗਦਾ ਹੈ ਕਿ ਓਬਾਮਾ ਦੀ ਪਹਿਲੀ ਚੋਣ ਮੁਹਿੰਮ ਮੀਟਿੰਗ ਇਸ ਮਹੀਨੇ ਦੀ 10 ਤਰੀਕ ਨੂੰ ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੇ ਪਿਟਸਬਰਗ ਸ਼ਹਿਰ ਵਿੱਚ ਹੋਵੇਗੀ, ਜਿਸ ਵਿੱਚ ਸਵਿੰਗ ਰਾਜਾਂ ਦੇ ਵੋਟਰਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

ਹਾਲਾਂਕਿ, ਇਹ ਸਪੱਸ਼ਟ ਕਰਨਾ ਹੈ ਕਿ ਇਸ ਬੈਠਕ ਵਿੱਚ ਕਮਲਾ ਹੈਰਿਸ ਵੀ ਹਿੱਸਾ ਲੈਣਗੇ ਕਿਉਂਕਿ ਮੌਜੂਦਾ ਰਾਸ਼ਟਰਪਤੀ ਜੋਅ ਬਿਡੇਨ ਨੇ ਡੈਮੋਕ੍ਰੇਟਿਕ ਪਾਰਟੀ ਵੱਲੋਂ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਵਜੋਂ ਚੁਣਿਆ ਹੈ।ਬਰਾਕ ੳਬਾਮਾ ਦੀ ਪਤਨੀ ਮਿਸ਼ੇਲ ੳਬਾਮਾ ਨੇ ਹੈਰਿਸ ਦੀ ਨਾਮਜ਼ਦਗੀ ਦਾ ਪੂਰਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਕਮਲਾ ਹੈਰਿਸ ਨੂੰ ਖੁਦ ਬੁਲਾਇਆ ਅਤੇ ਬਰਾਕ ਓਬਾਮਾ ਦੇ ਜੋੜੇ ਨੇ ਆਪਣਾ ਹੈਰਿਸ ਨੂੰ ਸਮਰਥਨ ਜ਼ਾਹਰ ਕੀਤਾ ਹੈ ਕਿ ਉਹ ਦੋਵੇਂ ਪਤੀ- ਪਤਨੀ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਚੋਣ ਦੀ ਰਿੰਗ ਵਿੱਚ ਖੜ੍ਹੇ ਕਰਨ ਲਈ ਬਹੁਤ ਹੀ ਮਾਣ ਮਹਿਸੂਸ ਕਰਦੇ ਹਨ।