ਵਿਧਵਾ ਮਾਂ ਨੇ ਕਰਜ਼ਾ ਚੁੱਕ ਕੇ ‘ਪੜ੍ਹਾਈ ਲਈ ਭੇਜਿਆ ਸੀ ਕੈਨੇਡਾ
ਵਿਨੀਪੈਗ, 23 ਜਨਵਰੀ (ਰਾਜ ਗੋਗਨਾ )- ਬੀਤੇ ਦਿਨ ਕੈਨੇਡਾ ‘ਚ ਇਕ ਪੰਜਾਬ ਦੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਜਿਸ ਦੀ ਪਛਾਣ ਸਤਪਾਲ ਸਿੰਘ ਦੇ ਵੱਲੋ ਹੋਈ ਹੈ। ਉਸ ਦੀ ਲਾਸ਼ ਵਿਨੀਪੈਗ ‘ਚ ਇਕ ਕਾਰ ‘ਚੋਂ ਮਿਲੀ। ਇਸ ਦੀ ਸੂਚਨਾ ਮਿਲਦੇ ਹੀ ਸਤਪਾਲ ਸਿੰਘ ਦੇ ਘਰ ‘ਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਅਚਾਨਕ ਉਸਦੀ ਮੌਤ ਦੀ ਮੰਦਭਾਗੀ ਖਬਰ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਉਹਨਾਂ ਦੇ ਉੱਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਪਰਿਵਾਰ ਨੇ ਸਤਪਾਲ ਸਿੰਘ ਦੀ ਲਾਸ਼ ਨੂੰ ਦੇਸ਼ ਵਾਪਸ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਵੀ ਮੰਗ ਕੀਤੀ ਹੈ।
ਮ੍ਰਿਤਕ ਸਤਪਾਲ ਸਿੰਘ ਦੀ ਉਮਰ 24 ਸਾਲ ਸੀ।ਉਸ ਦਾ ਪਿਛੋਕੜ ਤਰਨਤਾਰਨ ਪੰਜਾਬ ਦੇ ਪਿੰਡ ਪੰਡੋਰੀ ਰਣ ਸਿੰਘ ਤੋਂ ਸੀ। ਉਸ ਦੀ ਮਾਂ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ। ਹਾਲਾਂਕਿ ਬੇਟੇ ਦੀ ਭੇਤਭਰੀ ਹਾਲਤ ‘ਚ ਹੋਈ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਪਰਿਵਾਰ ਕੋਲ ਫਿਲਹਾਲ ਸਤਪਾਲ ਸਿੰਘ ਦੀ ਲਾਸ਼ ਭਾਰਤ ਲਿਆਉਣ ਲਈ ਪੈਸੇ ਨਹੀਂ ਹਨ। ਇਸ ਲਈ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਪਰਿਵਾਰ ਨੇ ਆਪਣੇ ਪੁੱਤਰ ਦਾ ਸਸਕਾਰ ਕਰਨ ਦੀ ਇੱਛਾ ਪ੍ਰਗਟਾਈ ਹੈ।
24 ਸਾਲਾ ਸਤਪਾਲ ਸਿੰਘ ਦੇ ਪਿਤਾ ਦੀ ਮੌਤ ਉਦੋਂ ਹੋ ਗਈ ਸੀ ਜਦੋਂ ਉਹ ਜਵਾਨ ਸੀ। ਉਸ ਦੇ ਪਰਿਵਾਰ ਵਿਚ ਉਸ ਦੀ ਮਾਂ ਘਰ ਵਿੱਚ ਇਕੱਲੀ ਸੀ। ਉਸ ਦੀ ਦੇਖ-ਭਾਲ ਕਰ ਕੇ ਪੁੱਤਰ ਵਧੀਆ ਭਵਿੱਖ ਬਣਾਉਣ ਲਈ ਕੈਨੇਡਾ ਚਲਾ ਗਿਆ ਸੀ।ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਆਪਣਾ ਕੈਰੀਅਰ ਸਥਾਪਤ ਕੀਤਾ।ਉਹ ਢਾਈ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਵਿਨੀਪੈਗ ਵਿੱਚ ਰਹਿੰਦਾ ਸੀ ਅਤੇ ਉੱਥੇ ਪਾਰਟ-ਟਾਈਮ ਕੰਮ ਕਰਦਾ ਸੀ।