ਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਦੀ ਕੋਠੀ ਬਾਹਰ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੋਸ ਧਰਨਾ

ਵਿਰੋਧੀ ਧਿਰ ਦੀ ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਲਗਾਤਾਰ ਜਾਰੀ

ਨਾਭਾ, 2 ਸਤੰਬਰ (ਅਮਨਦੀਪ ਸਿੰਘ ਲਵਲੀ) – ਨਾਭਾ ਵਿਖੇ ਆਮ ਆਦਮੀ ਪਾਰਟੀ ਦੀ ਆਗੂ ਸਰਬਜੀਤ ਕੌਰ ਮਾਣੂੰਕੇ ਡਿਪਟੀ ਵਿਰੋਧੀ ਧਿਰ ਨੇਤਾ ਵਿਧਾਨ ਸਭਾ ਵਿਧਾਇਕ ਜਗਰਾਉਂ ਦੀ ਅਗਵਾਈ ਵਿਚ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਨਾਭਾ ਵਿਖੇ ਕੀਤਾ ਗਿਆ। ਜਿਸ ਵਿਚ ਨੀਨਾ ਮਿੱਤਲ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਦੇਵ ਮਾਨ, ਜੱਸੀ ਸੋਹੀਆਂ ਵਾਲਾ, ਵਰਿੰਦਰ ਬਿੱਟੂ, ਐਡਵੋਕੇਟ ਗਿਆਨ ਸਿੰਘ ਮੂੰਗੋ, ਕਰਨਵੀਰ ਸਿੰਘ ਟਿਵਾਣਾ ਸਮੇਤ ਹੋਰ ਵੱਡੀ ਗਿਣਤੀ ਵਿਚ ਸੂਬੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਆਗੂ ਅਤੇ ਵਰਕਰ ਪਹੁੰਚੇ। ਜਿਨ੍ਹਾਂ ਸਾਂਝੇ ਤੌਰ ‘ਤੇ ਮੰਗ ਕੀਤੀ ਕਿ ਜਦੋਂ ਤੱਕ ਸਾਧੂ ਸਿੰਘ ਧਰਮਸੋਤ ਉੱਪਰ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਸ਼ਹਿਰ ਨਾਭਾ ਵਿਚ ਲਗਾਤਾਰ ਧਰਨਾ ਜਾਰੀ ਰਹੇਗਾ। ਸੂਬੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਮੌਜੂਦਾ ਸਰਕਾਰ ਜਿੰਨੇ ਮਰਜ਼ੀ ਮਾਮਲੇ ਦਰਜ ਕਰ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਜੇਲ੍ਹਾਂ ਵਿਚ ਭੇਜ ਦੇਵੇ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×