ਪੰਜਾਬੀਆਂ ਨੂੰ ਹੁਣ ਸਿਰਫ਼ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ -ਸਰਬਜੀਤ ਸਿੰਘ ਲੁਬਾਣਾ

ਭੁਲੱਥ —ਅੱਜ ਪਿੰਡ ਟਾਂਡੀ ਵਿਖੇ ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਲਖਵੀਰ ਸਿੰਘ ਟਾਂਡੀ ਦੀ ਅਗਵਾਈ ਚ ਹੋਈ   . ਜਿਸ ਵਿਚ ਉਚੇਚੇ ਤੌਰ ਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਤੇ  ਹਲਕਾ ਭੁਲੱਥ ਦੇ ਸੀਨੀਅਰ ਲੀਡਰ ਸਰਬਜੀਤ ਸਿੰਘ ਲੁਬਾਣਾ ਉਚੇਚੇ ਤੌਰ ਤੇ ਪਹੁੰਚੇ  . ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨੂੰ ਇੱਕ ਚੰਗੇ ਬਦਲ ਵਜੋਂ ਦੇਖ ਰਿਹਾ ਹੈ  ਕਿਉਂਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਤੇ ਕੁੱਟਣ ਦਾ ਕੰਮ ਹੀ ਕੀਤਾ ਹੈ।ਜਿਸ ਕਾਰਨ ਅੱਜ ਵੀ ਪੰਜਾਬ ਦੇ ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਨਾਲ ਹੀ ਪੰਜਾਬ ਸਿਰ ਬਹੁਤ ਵੱਡੇ ਕਰਜ਼ੇ ਦੀ ਪੰਡ  ਚੜ੍ਹੀ ਹੋਈ ਹੈ  . ਲੁਬਾਣਾ ਨੇ ਕਿਹਾ ਅਕਾਲੀ ਭਾਜਪਾ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਇੱਕੋ ਹੀ ਸਿੱਕੇ ਦੇ ਵੱਖ ਵੱਖ ਪਹਿਲੂ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਦੀ ਮਿਲੀ ਹੋਈ ਸਿਆਸਤ ਨੂੰ ਸਮਝ ਚੁੱਕੇ ਹਨ  . ਉਨ੍ਹਾਂ ਨੇ ਕੈਪਟਨ ਸਰਕਾਰ ਤੇ ਦੋਸ਼ ਲਾਇਆ ਕਿ ਝੂਠੇ ਵਾਅਦੇ ਕਰਕੇ ਪੰਜਾਬ ਵਿੱਚ ਸੱਤਾ ਵਿੱਚ ਆਈ ਕੈਪਟਨ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਪੰਜਾਬ ਵਿੱਚ  ਕਿਸਾਨ ਅਧਿਆਪਕ ਸਰਕਾਰੀ ਡਾਕਟਰ ਦਲਿਤ ਮਜ਼ਦੂਰ ਸਾਰੇ ਲੋਕ ਪ੍ਰੇਸ਼ਾਨ ਹਨ  ਪਰ ਪੰਜਾਬ ਸਰਕਾਰ ਨੂੰ ਕਿਸੇ ਦਾ ਕੋਈ ਫਿਕਰ ਨਹੀਂ ਹੈ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਪੂਰਨ ਆਸ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ 2022 ਵਿਚ ਆਉਣ ਤੇ ਪੰਜਾਬ ਪੱਖੀ ਫ਼ੈਸਲੇ ਲਵੇਗੀ ਅਤੇ ਪੰਜਾਬ ਨੂੰ ਚੜ੍ਹਦੀ ਕਲਾ ਵਿੱਚ ਲੈ ਕੇ ਜਾਵੇਗੀ  . ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਨੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ  . ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਸ਼ਮੀਰ ਸਿੰਘ ਸਾਬਕਾ ਪੰਚ ਮਲਕੀਤ ਸਿੰਘ ਟਾਂਡੀ ਹਰਵਿੰਦਰ ਸਿੰਘ ਮੁਲਤਾਨੀ ਮਨੋਜ ਵਰਮਾ ਸਰਕਲ ਪ੍ਰਧਾਨ  ਗੁਰਮੀਤ ਸਿੰਘ ਇਬਰਾਹੀਮਵਾਲ  ਅਤੇ  ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Install Punjabi Akhbar App

Install
×