ਪੰਜਾਬ ਦੇ ਲੋਕ ਵੀ ਚਾਹੁੰਦੇ ਹਨ ਆਮ ਆਦਮੀ ਪਾਰਟੀ ਦੀ ਸਰਕਾਰ: ਲੁਬਾਣਾ

ਭੁਲੱਥ —ਦੇਸ਼ ਦੀ ਆਜ਼ਾਦੀ ਤੋਂ ਬਾਅਦ ਜਿਸ ਤਰੀਕੇ ਨਾਲ ਪੰਜਾਬ ਦੀਆਂ ਰਵਾਇਤੀ ਅਕਾਲੀ ਭਾਜਪਾ ਕਾਂਗਰਸ ਸਰਕਾਰਾਂ ਨੇ ਪੰਜਾਬੀਆਂ ਦੀ ਲੁੱਟ ਖਸੁੱਟ ਕੀਤੀ ਹੈ ਉਸ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਟੈਂਡ ਸਟੇਟ ਜੁਆਇੰਟ ਸੈਕਟਰੀ ਸਰਬਜੀਤ ਸਿੰਘ ਲੁਬਾਣਾ ਨੇ ਪਾਰਟੀ ਦਫਤਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਜੀ ਦੇ ਕੰਮਾਂ ਉੱਤੇ ਮੋਹਰ ਲਾ ਕੇ  ਲਗਾਤਾਰ ਤਿੰਨ ਵਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿੱਚ ਬਣਾਈ ਹੈ ਅਤੇ ਜਿਸ ਤਰੀਕੇ ਨਾਲ ਅਰਵਿੰਦ ਕੇਜਰੀਵਾਲ ਜੀ ਦੇ ਕੀਤੇ ਕੰਮਾਂ ਦੀ ਗੂੰਜ ਪੂਰੇ ਦੇਸ਼ ਵਿੱਚ ਸੁਣਾਈ ਦੇ ਰਹੀ ਹੈ  ਉਸ ਤੋਂ ਹੁਣ ਪੰਜਾਬੀਆਂ ਨੂੰ ਵੀ ਆਸ ਹੋ ਗਈ ਹੈ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਤਾਂ ਜੋ ਪੰਜਾਬ ਦੇ ਲੋਕ ਵੀ ਦਿੱਲੀ ਦੇ ਲੋਕਾਂ ਵਾਂਗੂੰ ਭ੍ਰਿਸ਼ਟਾਚਾਰ ਰਹਿਤ ਸਿਸਟਮ ਦਾ ਆਨੰਦ ਮਾਣ ਸਕਣ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਪੂਰੀ ਦੁਨੀਆ ਦੀਆਂ ਸਰਕਾਰਾਂ  ਆਮ ਲੋਕਾਂ ਨੂੰ ਕੋਰੋਨਾ ਕਾਲ ਵਿੱਚ ਸਹੂਲਤਾਂ ਦੇ ਰਹੀਆਂ ਹਨ  ਉੱਥੇ ਪੰਜਾਬ ਸਰਕਾਰ ਮਹਿੰਗੀ ਬਿਜਲੀ ਰਾਹੀਂ ਲੋਕਾਂ ਦੀ ਲੁੱਟ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਰਕਾਰ ਆਉਣ ਤੇ ਪੰਜਾਬੀਆਂ ਨੂੰ ਵੀ ਦਿੱਲੀ ਵਾਂਗੂੰ ਮੁਫ਼ਤ ਅਤੇ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਏਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਤਜਿੰਦਰ ਸਿੰਘ ਰੈਂਪੀ ਕੁਲਵਿੰਦਰ ਸਿੰਘ ਮੁਲਤਾਨੀ ਲਖਵੀਰ ਸਿੰਘ ਟਾਂਡੀ ਜੁਆਇੰਟ ਸੈਕਟਰੀ ਕੁਲਦੀਪ ਪਾਠਕ ਸਰਕਲ ਪ੍ਰਧਾਨ ਹਰਵਿੰਦਰ ਮੁਲਤਾਨੀ ਅਤੇ ਮਨੋਜ ਵਰਮਾ ਆਦਿ ਵਲੰਟੀਅਰ ਹਾਜ਼ਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks