ਕੇਜਰੀਵਾਲ ਦੁਆਰਾ ਦਿੱਲੀ ਵਿੱਚ ਕੀਤੇ ਜਾ ਰਹੇ ਕੰਮਾਂ ਕਾਰਨ ਪੰਜਾਬ ਦੇ ਲੋਕ ਵੀ ਆਪ ਤੇ ਕਰ ਰਹੇ ਹਨ ਭਰੋਸਾ -ਸਰਬਜੀਤ ਸਿੰਘ ਲੁਬਾਣਾ

ਭੁਲੱਥ —ਦੇਸ਼ ਦੀ ਆਜ਼ਾਦੀ ਤੋਂ ਬਾਅਦ ਲਗਾਤਾਰ ਪੰਜਾਬ ਨੂੰ ਲੁੱਟ ਰਹੀਆਂ ਰਵਾਇਤੀ ਪਾਰਟੀਆਂ ਤੋਂ ਪੰਜਾਬੀਆਂ ਦਾ ਭਰੋਸਾ ਉੱਠ ਚੁੱਕਾ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸੈਕਟਰੀ ਸਰਬਜੀਤ ਸਿੰਘ ਲੁਬਾਣਾ ਨੇ  ਭੁਲੱਥ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  . ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਆਪਣੇ 7 ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਜੋ ਬਿਹਤਰ  ਸਹੂਲਤਾਂ ਅਤੇ ਭ੍ਰਿਸ਼ਟਾਚਾਰ ਰਹਿਤ ਸਰਕਾਰ ਦਿੱਤੀ ਹੈ  ਉਸ ਨੂੰ ਦੇਖਦਿਆਂ ਪੰਜਾਬ ਦੇ ਲੋਕ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਾਫ ਸੁਥਰੀ ਸਰਕਾਰ ਚਾਹੁੰਦੇ ਹਨ  . ਲੁਬਾਣਾ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਓ  ਤਾਂ ਕਿ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ  . ਇਸ ਮੌਕੇ ਤੇ ਹਲਕਾ ਭੁਲੱਥ ਦੇ ਚਾਰੇ ਬਲਾਕ ਪ੍ਰਧਾਨ ਲਖਵੀਰ ਸਿੰਘ ਟਾਂਡੀ ਤਜਿੰਦਰ ਸਿੰਘ ਰੈਂਪੀ ਡਾ ਸੁਨੀਲ ਚੌਹਾਨ ਕੁਲਵਿੰਦਰ ਮੁਲਤਾਨੀ  ਨੇ ਭਰੋਸਾ ਦਿਵਾਇਆ ਕਿ ਆਉਂਦੀਆਂ  ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਹਲਕਾ ਭੁਲੱਥ ਵਿਚੋਂ ਦੁਬਾਰਾ ਜਿਤਾਉਣ ਲਈ ਪੂਰਾ ਜ਼ੋਰ ਲਗਾ ਦਿੱਤਾ ਜਾਵੇਗਾ  ਅਤੇ ਪਾਰਟੀ ਜਿਸ ਨੂੰ ਵੀ ਉਮੀਦਵਾਰ ਬਣਾਏਗੀ ਉਸ ਨੂੰ ਜਿਤਾ ਕੇ ਭੇਜਿਆ ਜਾਵੇਗਾ  . ਇਸ ਮੌਕੇ ਹੋਰਨਾਂ ਤੋਂ ਇਲਾਵਾ ਕਸ਼ਮੀਰ ਸਿੰਘ ਪੰਚ ਮਲਕੀਤ ਸਿੰਘ ਟਾਂਡੀ,ਸਰਕਲ ਇੰਚਾਰਜ ਹਰਵਿੰਦਰ ਸਿੰਘ ਮੁਲਤਾਨੀ,ਜਸਵਿੰਦਰ ਸਿੰਘ ਨੰਗਲ ਲੁਬਾਣਾ ,ਸਰਕਲ ਇੰਚਾਰਜ ਜਸਵਿੰਦਰ ਸਿੰਘ ਨੰਗਲ ਲੁਬਾਣਾ ਲਖਵਿੰਦਰ ਸਿੰਘ  ਹਰਵਿੰਦਰ ਸਿੰਘ ਮੁਲਤਾਨੀ   ਕਾਲਾ ਫੌਜੀ ਨੰਗਲ ਲੁਬਾਣਾ ਰਵੀ ਵਰਮਾ ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਆਦਿ ਵਲੰਟੀਅਰ ਹਾਜ਼ਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks