ਭਰੋਸੇਯੋਗ ਸੂਤਰਾਂ ਮੁਤਾਬਿਕ, ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦਾ ਨਾਮ ਐਲਾਨ ਕਰਨ ਦਾ ਪੱਕਾ ਮਨ ਬਣਾ ਲਿਆ ਹੈ ਅਤੇ ਇਸ ਦਾ ਰਸਮੀ ਤੌਰ ਤੇ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਇਸ ਸਮੇਂ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਹਨ ਅਤੇ ਅੰਦਾਜ਼ਾ ਇਹ ਵੀ ਜਤਾਇਆ ਜਾ ਰਿਹਾ ਹੈ ਕਿ ਉਹ ਸੰਗਰੂਰ ਤੋਂ ਹੀ 2022 ਦੀਆਂ ਚੋਣਾਂ ਲਣਨਗੇ।