ਚੰਡੀਗੜ੍ਹ ਵਿੱਚ ਮਿਊਂਨਿਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਪ੍ਰਾਪਤ ਹੋਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ -ਅਰਵਿੰਦ ਕੇਜਰੀਵਾਲ ਨੇ ਸਭ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਧੰਨਵਾਦ ਵੀ ਕੀਤਾ।
ਉਨ੍ਹਾਂ ਨੇ ਲਿੱਖਿਆ, ”ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿੱਚ ਆਉਣ ਵਾਲੇ ਬਦਲਾਉ ਦਾ ਸੰਕੇਤ ਹੈ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਸ਼ਟ ਰਾਜਨੀਤੀ ਨੂੰ ਨਕਾਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ….
ਆਮ ਆਦਮੀ ਪਾਰਟੀ ਦੇ ਸਾਰੇ ਹੀ ਜਿੱਤੇ ਹੋਏ ਉਮੀਦਵਾਰਾਂ ਅਤੇ ਸਾਰੇ ਹੀ ਕਾਰਜ ਕਰਤਾਵਾਂ ਨੂੰ ਉਨ੍ਹਾਂ ਦੀ ਮਿਹਨਤ ਲਈ ਬਹੁਤ ਬਹੁਤ ਵਧਾਈ….
ਇਸ ਵਾਰੀ ਪੰਜਾਬ ਬਦਲਾਅ ਦੇ ਲਈ ਤਿਆਰ ਹੈ….”