ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ‘ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ ਨੇ ਗਿਆਨੀ ਸਿੰਘ ਮੁੰਗੋ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਨੂੰ ਬਿਨਾਂ ਕਿਸੇ ਕਾਰਣ ਦੱਸੇ ਅਹੁਦੇ ਤੋਂ ਹਟਾਉਣ ਦਾ ਵਿਸ਼ੇਸ਼ ਤੌਰ ‘ਤੇ ਵਿਰੋਧ ਕਰਦਿਆਂ ਇਹ ਜ਼ਿਕਰ ਕੀਤਾ ਹੈ। ਅਸਤੀਫ਼ਾ ਦੇਣ ਵਾਲਿਆਂ ‘ਚ ਕਰਨਵੀਰ ਸਿੰਘ ਟਿਵਾਣਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਦੀਪ ਮਲਹੋਤਰਾ ਫ਼ਤਿਹਗੜ੍ਹ ਸਾਹਿਬ, ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ 13 ਹੋਰ ਅਹਿਮ ਅਹੁਦੇਦਾਰ ਸ਼ਾਮਲ ਹਨ।