-ਏ.ਸੀ.ਟੀ.- ਕਰੋਨਾ ਦੇ ਨਵੇਂ 730 ਮਾਮਲੇ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਬੀਤੇ ਹਫ਼ਤੇ ਦੌਰਾਨ ਆਸਟ੍ਰੇਲੀਅਨ ਕੈਪੀਟਲ ਟਰੀਟਰੀ ਵਿੱਚ ਕਰੋਨਾ ਦੇ ਨਵੇਂ 730 ਮਾਮਲੇ ਦਰਜ ਕੀਤੇ ਗਏ ਹਨ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 391 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 339 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 69 ਕਰੋਨਾ ਪੀੜਿਤ ਦਾਖਿਲ ਹਨ। ਹੁਣ ਤੱਕ ਰਾਜ ਭਰ ਵਿੱਚ ਕੁੱਲ 125 ਕਰੋਨਾ ਪੀੜਿਤ, ਇਸ ਬਿਮਾਰੀ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਜਾ ਚੁਕੇ ਹਨ।
ਰਾਜ ਭਰ ਵਿੱਚ ਇਸ ਸਮੇਂ ਕੁੱਲ 406 ਕਰੋਨਾ ਦੇ ਚਲੰਤ ਮਾਮਲੇ ਹਨ ਅਤੇ ਹੁਣ ਤੱਕ ਦੇ ਕੁੱਲ ਕਰੋਨਾ ਮਾਮਲਿਆਂ ਦੀ ਗਿਣਤੀ 205,128 ਹਨ।