ਵਕੀਲ ਸੰਧੂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਤੇ ਡਾਕੂਮੈਂਟਰੀ ਐੱਮ.ਪੀ. ਤਿਵਾੜੀ ਨੂੰ ਭੇਂਟ

ਨਿਊਯਾਰਕ/ਰੋਪੜ — ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਤੇ ਆਧਾਰਿਤ ਕੈਲੰਡਰ ਅਤੇ ਡਾਕੂਮੈਂਟਰੀ ਹਾਈ ਕੋਰਟ ਦੇ ਵਕੀਲ ਅਤੇ ਨੇਚਰ ਫੋਟੋਗ੍ਰਾਫਰ ਹਰਪ੍ਰੀਤ ਸਿੱਧੂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਭੇਂਟ ਕੀਤੇ ਗਏ। ਇਸ ਕੈਲੰਡਰ ਤੇ ਡਾਕੂਮੈਂਟਰੀ ਨੂੰ ਐਡਵੋਕੇਟ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ।ਇਸ ਮੌਕੇ ਐਮ.ਪੀ ਤਿਵਾਡ਼ੀ ਨੇ ਐਡਵੋਕੇਟ ਸੰਧੂ ਦਾ ਧੰਨਵਾਦ ਪ੍ਰਗਟਾਇਆ, ਜਿਹਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਤੇ ਡਾਕੂਮੈਂਟਰੀ ਤਿਆਰ ਕੀਤੇ ਹਨ।

ਐਮ.ਪੀ ਤਿਵਾੜੀ ਨੇ ਕਿਹਾ ਕਿ ਇਸ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਾਂਤੀ ਅਤੇ ਵਿਸ਼ਵ ਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਦੁਨੀਆਂ ਭਰ ਚ ਪਹੁੰਚਾਉਣ ਵਿਚ ਮਦਦ ਮਿਲੇਗੀ।ਜਿੱਥੇ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਰਿਟਾਇਰਡ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ, ਲਖਵੀਰ ਸਿੰਘ ਸੈਣੀ ਅਤੇ ਗੁਰਮੇਲ ਸਿੰਘ ਸਰਪੰਚ ਵੀ ਮੌਜੂਦ ਰਹੇ।

Install Punjabi Akhbar App

Install
×