ਪਾਕਿ ‘ਚ ਗੁਰਦੁਆਰਾ ਪੰਜਾ ਸਾਹਿਬ ‘ਚ ਜਾਣ ‘ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ

 

ajay biseria

ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ ਸਥਿਤ ਗੁਰਦੁਆਰਾ ਪੰਜਾ ਸਾਹਿਬ ‘ਚ ਜਾਣ ਤੋਂ ਰੋਕਿਆ ਗਿਆ ਅਤੇ ਇਸ ਦੇ ਨਾਲ ਹੀ ਭਾਰਤੀ ਸ਼ਰਧਾਲੂਆ ਨਾਲ ਮੁਲਾਕਾਤ ਕਰਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ, ਜੋ ਕਿ ਇਕ ਰਾਜਦੂਤ ਦਾ ਕੂਟਨੀਤਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਹਰ ਪੱਧਰ ‘ਤੇ ਲਿਜਾਇਆ ਗਿਆ ਹੈ। ਬਿਸੇਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਜਿਹੀਆਂ ਗੱਲਾਂ ਮੁੜ ਦੁਹਰਾਈਆਂ ਨਹੀਂ ਜਾਣਗੀਆਂ ।