ਅਕਾਲੀ ਦਲ ਦੇ ਡੈਲੀਗੇਟ ਇਜਲਾਸ ‘ਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਦਾ ਮਤਾ ਪਾਸ

ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦਾ ਡੈਲੀਗੇਟ ਇਜਲਾਸ ਅੱਜ ਗੁਰਦੁਆਰਾ ਸਾਹਿਬ ਮਾਡਲ ਟਾਊਨ ਵਿਖੇ ਹੋਇਆ, ਜਿਸ ‘ਚ ਪਾਰਟੀ ਦੇ ਆਬਜ਼ਰਵਰ ਡਾ. ਦਲਜੀਤ ਸਿੰਘ ਚੀਮਾ ਅਤੇ ਸਹਾਇਕ ਆਬਜ਼ਰਵਰ ਪ੍ਰਕਾਸ਼ ਚੰਦ ਗਰਗ ਦੀ ਹਾਜ਼ਰੀ ‘ਚ ਅਕਾਲੀਆਂ ਨੇ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਦਾ ਮਤਾ ਪਾਸ ਕੀਤਾ। ਬੈਠਕ ‘ਚ ਡੈਲੀਗੇਟ ਚੁਣਨ ਲਈ ਡਾ. ਚੀਮਾ ਨੂੰ ਸੌਂਪੇ ਗਏ ਹਨ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)