ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਵੱਲੋਂ ਬਾਬਾ ਫਰੀਦ ਆਗਮਨ ਪੁਰਬ ਮੌਕੇ ਪ੍ਰੋਗਰਾਮਾਂ ਦਾ ਐਲਾਨ

(ਕਵੀ, ਗੀਤਕਾਰ ਅਤੇ ਫਿਲਮਕਾਰ ਅਮਰਦੀਪ ਸਿੰਘ ਗਿੱਲ, ਨਾਵਲਕਾਰ ਯਾਦਵਿੰਦਰ ਸਿੰਘ ਸੰਧੂ ਅਤੇ ਪੰਜਾਬੀ ਅਧਿਆਪਕ ਜਗਤਾਰ ਸਿੰਘ ਸੋਖੀ)
(ਕਵੀ, ਗੀਤਕਾਰ ਅਤੇ ਫਿਲਮਕਾਰ ਅਮਰਦੀਪ ਸਿੰਘ ਗਿੱਲ, ਨਾਵਲਕਾਰ ਯਾਦਵਿੰਦਰ ਸਿੰਘ ਸੰਧੂ ਅਤੇ ਪੰਜਾਬੀ ਅਧਿਆਪਕ ਜਗਤਾਰ ਸਿੰਘ ਸੋਖੀ)

ਫਰੀਦਕੋਟ 8 ਸਤੰਬਰ — ਬਾਬਾ ਫਰੀਦ ਆਗਮਨ ਪੁਰਬ 2019 ਦੌਰਾਨ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ:) ਵੱਲੋਂ ਸਾਹਿਤਕ ਸਮਾਗਮ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਾਹਿਤ ਵਿਚਾਰ ਮੰਚ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ 19 ਤੋਂ 23 ਸਤੰਬਰ 2019 ਦੌਰਾਨ ਲਾਏ ਜਾ ਰਹੇ ਕਿਤਾਬ ਮੇਲੇ ਵਿੱਚ 19 ਸਤੰਬਰ ਨੂੰ ਸਵੇਰੇ 11 ਵਜੇ ਭਾਰਤੀ ਸਾਹਿਤ ਅਕਾਦਮੀ ਦੇ ਯੁਵਾ ਐਵਾਰਡੀ ਯਾਦਵਿੰਦਰ ਸਿੰਘ ਸੰਧੂ ਨਾਲ ਰੂਬਰੂ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਹੀ ਮੇਲੇ ਦੌਰਾਨ ਮਿਤੀ 21 ਸਤੰਬਰ ਨੂੰ ਮਸ਼ਹੂਰ ਕਵੀ, ਗੀਤਕਾਰ ਅਤੇ ਫਿਲਮਕਾਰ ਅਮਰਦੀਪ ਸਿੰਘ ਗਿੱਲ ਨਾਲ ਬਾਅਦ ਦੁਪਹਿਰ 3 ਵਜੇ ਰੂਬਰੂ ਕਰਵਾਇਆ ਜਾਵੇਗਾ। ਇਸੇ ਦਿਨ ਹੀ ਪੰਜਾਬੀ ਅਧਿਆਪਕ ਜਗਤਾਰ ਸਿੰਘ ਸੋਖੀ ਨੂੰ ਪੰਜਾਬੀ ਮਾਂ ਬੋਲੀ ਦੀ ਨਿਸ਼ਕਾਮ ਸੇਵਾ ਲਈ ‘ਬਾਬਾ ਫਰੀਦ ਮਾਂ ਬੋਲੀ ਸਨਮਾਨ 2019’ ਨਾਲ ਸਨਮਾਨਿਤ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਜਗਤਾਰ ਸਿੰਘ ਸੋਖੀ ਪੰਜਾਬੀ ਅਧਿਆਪਨ ਦੇ ਨਾਲ-ਨਾਲ ਵਿਦਿਆਰਥੀਆਂਫ਼ਨਬਸਪ;ઠਨੂੰ ਸਾਫ ਪੰਜਾਬੀ ਲਿਖਾਈ ਵਿੱਚ ਨਿਪੁੰਨ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੇ ਹਨ।ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ:) ਦੇ ਸਰਪ੍ਰਸਤ ਮਹੀਪਇੰਦਰ ਸਿੰਘ ਸੇਖੋਂ ਨੇ ਸਾਹਿਤ ਵਿਚਾਰ ਮੰਚ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਸਾਹਿਤ ਪ੍ਰੇਮੀਆਂ ਨੂੰ ਇਹਨਾਂ ਪ੍ਰੋਗਰਾਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ‘ਤੇ ਫਾਊਂਡੇਸ਼ਨ ਦੇ ਜਨਰਲ ਸਕੱਤਰ ਗੁਰਅੰਮ੍ਰਿਤਪਾਲ ਸਿੰਘ ਬਰਾੜ, ਅਮਨਪ੍ਰੀਤ ਸਿੰਘ ਭਾਣਾ, ਰਾਜਪਾਲ ਸਿੰਘ ਸੰਧੂ, ਸ਼ਿਵਜੀਤ ਸਿੰਘ ਸੰਘਾ, ਨਿਮਰਤਪਾਲ ਸਿੰਘ, ਅਵਤਾਰ ਸਿੰਘ ਔਲਖ, ਕਾਰਜ ਸਿੰਘ ਅਰਾਈਆਂਵਾਲਾ, ਸਤਵਿੰਦਰ ਸਿੰਘ ਅਰਾਈਆਂਵਾਲਾ, ਹਰਪ੍ਰੀਤ ਸਿੰਘ ਭਿੰਡਰ ਅਤੇ ਮਨਪ੍ਰੀਤ ਸਿੰਘ ਮਲੋਟ ਹਾਜਰ ਸਨ।

Install Punjabi Akhbar App

Install
×