ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ

(ਸੁਰਿੰਦਰਪਾਲ ਸਿੰਘ)- ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਡੀ. ਜੀ. ਪੀ. ਵਲੋਂ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਲੈ ਕੇ ਬਿਆਨ ਦੇਣਾ ਗ਼ਲਤ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਜਵਾਬ ਦੇਣਾ ਚਾਹੀਦਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੇ ਬਹੁਤ ਲੰਮਾ ਸਮਾਂ ਅੱਤਵਾਦ ਦਾ ਸੰਤਾਪ ਆਪਣੇ ਸੀਨੇ ‘ਤੇ ਝੱਲਿਆ ਹੈ ਅਤੇ ਜਿੱਥੇ ਜਿੰਨੀ ਸ਼ਰਧਾ ਜ਼ਰੂਰੀ ਹੈ, ਉੱਥੇ ਹੀ ਦੇਸ਼ ਦੀ ਸੁਰੱਖਿਆ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਜ ਪੂਰੀ ਤਰ੍ਹਾਂ ਦੁਨੀਆ ‘ਚ ਅੱਤਵਾਦ ਦਾ ਕੇਂਦਰ ਬਿੰਦੂ ਬਣ ਚੁੱਕਾ ਹੈ ਅਤੇ ਇਸ ਦੇ ਲਈ ਚੌਕਸ ਰਹਿਣ ਦੀ ਲੋੜ ਹੈ। ਅਰੋੜਾ ਨੇ ਕਿਹਾ ਕਿ ਜੇਕਰ ਡੀ. ਜੀ. ਪੀ. ਕੋਲ ਮਾੜੇ ਅਨਸਰਾਂ ਸੰਬੰਧੀ ਕੋਈ ਜਾਣਕਾਰੀ ਹੈ ਤਾਂ ਉਸ ਨੂੰ ਜ਼ਰੂਰ ਸਾਂਝੀ ਕਰਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×