ਸੇਵ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਐਂਬੂਲੈਂਸ ਲੋਕ ਸੇਵਾ ਲਈ ਅਰਪਣ

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਫਰੀਦਕੋਟ – ਸਮਾਜ ਸੇਵਾ ਨੂੰ ਪ੍ਰਣਾਈ ਸੰਸਥਾ ਸੇਵ ਹਿਊਮੈਨਿਟੀ ਫਾਊਂਡੇਸ਼ਨ (ਰਜਿ:) ਪੰਜਾਬ ਵੱਲੋਂ ਮਨੁੱਖਤਾ ਦੀ ਸੇਵਾ ਲਈ ਐਂਬੂਲੈਂਸ ਲੋਕ ਅਰਪਣ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਸੇਵਾਦਾਰਾਂ ਵਿਕਾਸ ਗਰੋਵਰ ਅਤੇ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਕੋਵਿਡ 19 ਦੌਰਾਨ ਕਰਫਿਊ/ਲਾਕਡਾਊਂ ਵੇਲੇ ਲੋੜਵੰਦ ਮਰੀਜ਼ਾਂ ਦੀ ਸੇਵਾਵਾਂ ਦੌਰਾਨ ਫਾਊਂਡੇਸ਼ਨ ਨੂੰ ਐਂਬੂਲੈਂਸ ਦੀ ਜ਼ਰੂਰਤ ਮਹਿਸੂਸ ਹੋਈ ਸੀ ਅਤੇ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਊਂਡੇਸ਼ਨ ਵੱਲੋਂ ਐਂਬੂਲੈਂਸ ਖਰੀਦਣ ਦਾ ਫੈਸਲਾ ਕੀਤਾ ਗਿਆ ਜਿਸ ‘ਤੇ ਦਾਨੀ ਸੱਜਣ ਦਵਿੰਦਰ ਸਿੰਘ ਅਮਰੀਕਾ ਦੇ ਸਹਿਯੋਗ ਨਾਲ ਫਾਊਂਡੇਸ਼ਨ ਵੱਲੋਂ ਐਂਬੂਲੈਂਸ ਖਰੀਦੀ ਗਈ।ਲੋਕ ਅਰਪਣ ਵੇਲੇ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਪਹੁੰਚੇ ਅਤੇ ਉਹਨਾਂ ਐਂਬੂਲੈਂਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਲਈ ਸ਼ਲਾਘਾ ਕੀਤੀ ਗਈ।ਫਾਊਂਡੇਸ਼ਨ ਦੇ ਫਰੀਦਕੋਟ ਇਕਾਈ ਦੇ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਖਾਲਸਾ ਨੇ ਹਲਕਾ ਵਿਧਾਇਕ ਅਤੇ ਸਮੂਹ ਦਾਨੀ ਸੱਜਣਾ ਦਾ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਸਾਬਕਾ ਕੌਂਸਲਰ ਬਲਜੀਤ ਸਿੰਘ ਗੋਰਾ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

Install Punjabi Akhbar App

Install
×