70 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਨੁਕਸਾਨ ਸੰਭਵ-ਨਾਇਡੂ

chanderbabu

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਅੱਜ ਕਿਹਾ ਕਿ ‘ਹੁਦਹੁਦ’ ਤੂਫਾਨ ਕਾਰਨ ਹੋਏ ਨੁਕਸਾਨ ਦਾ ਹੁਣ ਤੱਕ ਪੂਰਾ ਸਹੀ ਅੰਦਾਜ਼ਾ ਨਹੀਂ ਲਾਇਆ ਜਾ ਸਕਿਆ ਪਰ ਸ਼ੁਰੂਆਤੀ ਨੁਕਸਾਨ 70 ਹਜ਼ਾਰ ਕਰੋੜ ਰੁਪਏ ਤੋਂ ਪਾਰ ਸਕਦਾ ਹੈ। ਨਾਇਡੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉੱਤਰੀ ਤੱਟੀ ਜ਼ਿਲ੍ਹਿਆਂ ਵਿਚ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਤੇ ਜਨਜੀਵਨ ਨੂੰ ਪੱਟੜੀ ‘ਤੇ ਲਿਆਉਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਲਦ ਤੋਂ ਜਲਦ ਬਿਜਲੀ ਦੀ ਬਹਾਲੀ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਾਇਡੂ ਨੇ ਦੱਸਿਆ ਕਿ ਤੂਫਾਨ ਕਾਰਨ ਹੋਏ ਨੁਕਸਾਨ ਦਾ ਪੂਰਨ ਆਂਕਲਨ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਨੂੰ ਹੁਣ ਤੱਕ ਤੂਫਾਨ ਪ੍ਰਭਾਵਿਤ ਸਾਰੇ ਜ਼ਿਲ੍ਹਿਆਂ ਵਿਚ 60 ਜਾਂ 70 ਹਜ਼ਾਰ ਕਰੋੜ ਰੁਪਏ ਦੇ ਅੰਦਾਜ਼ਨ ਨੁਕਸਾਨ ਦੀ ਸੂਚਨਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਤੇ ਬਚਾਅ ਮੁਹਿੰਮਾਂ ਨੂੰ ਅੰਜ਼ਾਮ ਦੇਣਾ ਉਨ੍ਹਾਂ ਦੀ ਪਹਿਲ ਹੈ। ਇਕ-ਦੋ ਦਿਨਾਂ ਵਿਚ ਕੇਂਦਰੀ ਦਲਾਂ ਦੇ ਆਂਧਰਾ ਪ੍ਰਦੇਸ਼ ਪੁੱਜਣ ਦੀ ਸੰਭਾਵਨਾ ਹੈ ਜੋ ਨੁਕਸਾਨ ਦਾ ਅੰਦਾਜ਼ਾ ਲਾਉਣਗੇ।

Welcome to Punjabi Akhbar

Install Punjabi Akhbar
×