ਹਲਕਾ ਭੁਲੱਥ ਦੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਸਾਨਾ ਤੇ ਥਾਪੇ ਗਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਭੁਲੱਥ —ਮੋਦੀ ਸਰਕਾਰ ਦੁਆਰਾ ਲਿਆਂਦੇ ਤਿੰਨ ਕਿਸਾਨ ਮਾਰੂ ਆਰਡੀਨੈਂਸਾਂ ਦੇ ਖ਼ਿਲਾਫ਼ ਜੋ ਕਿਸਾਨ ਅੰਦੋਲਨ ਚੱਲ ਰਿਹਾ ਹੈ   . ਉਸ ਕਿਸਾਨ ਅੰਦੋਲਨ ਨਾਲ ਆਪਣੀ ਪ੍ਰਤੀਬੱਧਤਾ ਜ਼ਾਹਰ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਵੱਲੋਂ  ਦਿੱਤੇ ਹੋਏ ਪ੍ਰੋਗਰਾਮ ਲੋਹਡ਼ੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ  ਤੇ ਤਹਿਤ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਵਿੱਚ   ਪਾਰਟੀ ਦਫਤਰ ਭੁਲੱਥ ਵਿਖੇ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਅੱਗ ਲਾ ਕੇ  ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ  ਇਸ ਮੌਕੇ ਤੇ ਬੋਲਦਿਆਂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ  ਕਿ ਮੋਦੀ ਸਰਕਾਰ ਦੁਆਰਾ ਲਿਆਂਦੇ ਤਿੰਨੇ ਕਾਲੇ ਕਾਨੂੰਨ ਨਾ ਸਿਰਫ ਕਿਸਾਨਾਂ ਸਗੋਂ ਪੂਰੇ ਭਾਰਤ ਲਈ ਨੁਕਸਾਨਦਾਇਕ ਸਿੱਧ ਹੋਣਗੇ  ਇਨ੍ਹਾਂ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕਰ ਦੇਣਾ ਚਾਹੀਦਾ ਹੈ  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਸੂਰਤ ਸਿੰਘ ਕੁਲਦੀਪ ਪਾਠਕ  ਸਰਕਲ ਇੰਚਾਰਜ ਹਰਵਿੰਦਰ ਮੁਲਤਾਨੀ ਮਨੋਜ ਕੁਮਾਰ  ਜੋਗਿੰਦਰ ਸਿੰਘ  ਅਮਨਦੀਪ ਸਿੰਘ ਪ੍ਰੇਮ ਕੁਮਾਰ ਮਨਜੀਤ ਸਿੰਘ ਮਹਿੰਦਰ ਸਿੰਘ ਆਦਿ ਵਾਲੰਟੀਅਰ ਹਾਜ਼ਰ ਸਨ |

Install Punjabi Akhbar App

Install
×