ਭਾਰਤ ਵਿਰੋਧੀ ਵਿਚਾਰਾਂ ਨੂੰ ਫੈਲਾਉਣ ਵਾਲੀਆਂ 32 ਵੈੱਬਸਾਈਟਾਂ ਨੂੰ ਕੀਤਾ ਗਿਆ ਬੰਦ

censored150101ਸਰਕਾਰ ਨੇ ਰਾਸ਼ਟਰੀ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ 32 ਵੈਬਸਾਈਟਸ ਨੂੰ ਬੰਦ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ‘ਚ ਕਥਿਤ ਤੌਰ ‘ਤੇ ਇਸਲਾਮਿਕ ਸਟੇਟ ਵਰਗੇ ਅੱਤਵਾਦੀ ਸਮੂਹਾਂ ਦੀ ਭਾਰਤ ਵਿਰੋਧੀ ਸਮੱਗਰੀ ਸੀ। ਇਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਵੈੱਬਸਾਈਟਾਂ ਨੂੰ ਬੰਦ ਕਰ ਦਿੱਤਾ ਹੈ ਕਿਉਂਕਿ ਉਹ ਗੰਭੀਰ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦਾ ਵਿਸ਼ਾ ਸਨ। ਜਿਨ੍ਹਾਂ ਵੈਬਸਾਈਟਾਂ ‘ਤੇ ਕਾਰਵਾਈ ਕੀਤੀ ਗਈ ਹੈ ਉਨ੍ਹਾਂ ‘ਚ ਡੈਲੀਮੋਸ਼ਨ ਅਤੇ ਵੀਮੀਓ ਵਰਗੇ ਵੀਡੀਓ ਸਾਂਝਾ ਕਰਨ ਵਾਲੇ ਹਰਮਨ ਪਿਆਰੀਆਂ ਸਾਈਟਾਂ ਸ਼ਾਮਲ ਹਨ ਜਦਕਿ ਉਨ੍ਹਾਂ ਵਿਚੋਂ ਕੁਝ ਨੇ ਇਤਰਾਜ਼ਯੋਗ ਸਮੱਗਰੀ ਹਟਾਉਣ ਤੋਂ ਬਾਅਦ ਕੰਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।