ਅਕਾਦਮਿਕ ਅਤੇ ਸੱਭਿਆਚਾਰਕ ਸਮਾਗਮ ਰਾਹੀਂ ਤੰਬਾਕੂ ਦੇ ਦੁਰ-ਪ੍ਰਭਾਵਾਂ ਤੋਂ ਜਾਗਰੂਕ ਕੀਤਾ

01gsc fdk

ਫਰੀਦਕੋਟ 1 ਸਤੰਬਰ — ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ‘ਤੇ ਡਾ. ਰਜਿੰਦਰ ਕੁਮਾਰ ਸਿਵਲ ਸਰਜਨ, ਫਰੀਦਕੋਟ ਦੀ ਅਗਵਾਈ ਵਿੱਚ ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਫਰੀਦਕੋਟ ਵੱਲੋਂ ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਵਿਖੇ ਅਕਾਦਮਿਕ ਅਤੇ ਸੱਭਿਆਚਾਰਕ ਸਮਾਗਮ ਰਾਹੀਂ ਤੰਬਾਕੂ ਦੇ ਦੁਰ-ਪ੍ਰਭਾਵਾਂ ਤੋਂ ਵਿਦਿਆਰਥਣਾਂ ਤੋਂ ਜਾਗਰੂਕ ਕੀਤਾ ਗਿਆ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਡਾ. ਵੀਨਾ ਅਰੋੜਾ ਸਹਾਇਕ ਸਿਵਲ ਸਰਜਨ, ਫਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਗਮ ਦੀ ਸ਼ੁਰੂਆਤ ਕਰਦਿਆਂ ਸ਼ਿਵਜੀਤ ਸਿੰਘ ਸੰਘਾ ਡੀਲਿੰਗ ਸਹਾਇਕ ਜਿਲ੍ਹਾ ਤੰਬਾਕੂ ਕੰਟਰੋਲ ਸੈੱਲ ਫਰੀਦਕੋਟ ਨੇ ਤੰਬਾਕੂ ਨੂੰ ‘ਨਸ਼ਿਆਂ ਦਾ ਪ੍ਰਵੇਸ਼ ਦੁਆਰ’ ਦਸਦਿਆਂ ਇਸ ਦੀ ਭਿਆਨਕਤਾ ਤੋਂ ਬਚਣ ਦਾ ਸੁਨੇਹਾ ਦਿੱਤਾ।ਡਾ. ਪੁਸ਼ਪਿੰਦਰ ਸਿੰਘ ਕੂਕਾ ਜਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਫਰੀਦਕੋਟ ਨੇ ਤੰਬਾਕੂ ਦੇ ਧੂੰਏਂ ਤੋਂ ਤੰਬਾਕੂ ਦਾ ਸੇਵਨ ਨਾ ਕਰਨ ਵਾਲੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਅਤੇ ਇਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਬਣੇ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਕਾਨੂੰਨ (ਕੋਟਪਾ 2003) ਦੀਆਂ ਵੱਖ-ਵੱਖ ਧਾਰਾਵਾਂ, ਸਜ਼ਾ ਅਤੇ ਜੁਰਮਾਨਿਆਂ ਬਾਰੇ ਜਾਣਕਾਰੀ ਦਿੱਤੀ।ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਮਨਰਾਜ ਸਿੰਘ ਕੰਗ, ਸਹਾਇਕ ਪ੍ਰੋਫੈਸਰ ਕੈਂਸਰ ਵਿਭਾਗ ਵੱਲੋਂ ਤੰਬਾਕੂ ਦੇ ਇਤਿਹਾਸ, ਚਲਨ ਅਤੇ ਤੰਬਾਕੂ ਕਰਕੇ ਹੋਣ ਵਾਲੇ ਮੂੰਹ ਆਦਿ ਦੇ ਕੈਂਸਰ ਦੀ ਭਿਆਨਕਤਾ ‘ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ।ਇਸ ਮੌਕੇ ‘ਤੇ ਸਰਬਜੀਤ ਸਿੰਘ ਟੀਟੂ ਦੀ ਨਿਰਦੇਸ਼ਨਾ ਹੇਠ ਫਿਲਮੀ ਅਤੇ ਸਟੇਜ ਕਲਾਕਾਰਾਂ ਰਵੀ ਵੜਿੰਗ, ਜੌਨ, ਸਲਮਾ, ਨਿਸ਼ਾ ਕੌਰ, ਹੰਸ, ਗੁਰਭੇਜ ਆਦਿ ਨੇ ਤੰਬਾਕੂ ਅਤੇ ਨਸ਼ਾ ਵਿਰੋਧੀ ਨਾਟਕ ‘ਦਲਦਲ’ ਪੇਸ਼ ਕੀਤਾ।

ਇਸ ਮੌਕੇ ਕਰਵਾਏ ਗਏ ਚਿੱਤਰਕਾਰੀ ਅਤੇ ਲੇਖ ਲਿਖਣ ਮੁਕਾਬਲਿਆਂ ਵਿੱਚ ਕ੍ਰਮਵਾਰ ਪਹਿਲਾ ਸਥਾਨ ਕਰਨ ਵਾਲੀਆਂ ਵਿਦਿਆਰਥਣਾ ਰਮਨ ਅਤੇ ਨਵਜੋਤ ਕੌਰ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਲੱਛਮੀ ਕੌਰ ਅਤੇ ਮਨਪ੍ਰੀਤ ਕੌਰ, ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਮੁਸਕਾਨ ਅਤੇ ਅਰਸ਼ਪ੍ਰੀਤ ਕੌਰ ਨੂੰ ਇਨਾਮ ਵੀ ਦਿੱਤੇ ਗਏ।ਸਕੂਲ ਪ੍ਰਿੰਸੀਪਲ ਸੁਰੇਸ਼ ਕੁਮਾਰ ਅਰੋੜਾ ਵੱਲੋਂ ਵਿਦਿਆਰਥਣਾ ਨੂੰ ਆਉਣ ਵਾਲੇ ਸਮਾਜ ਦੀਆਂ ਸਿਰਜਕ ਕਹਿੰਦਿਆਂ ਤੰਬਾਕੂ ਅਤੇ ਹੋਰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ।ਸਮਾਗਮ ਦੇ ਅੰਤ ਵਿੱਚ ਪ੍ਰੋਗਰਾਮ ਨੂੰ ਸਫਲ ਕਰਨ ਲਈ ਡਾ. ਵੀਨਾ ਅਰੋੜਾ, ਪ੍ਰਿੰਸੀਪਲ ਸੁਰੇਸ਼ ਕੁਮਾਰ ਅਰੋੜਾ, ਡਾ. ਪੁਸ਼ਪਿੰਦਰ ਸਿੰਘ ਕੂਕਾ, ਡਾ ਮਨਰਾਜ ਸਿੰਘ ਕੰਗ ਅਤੇ ਸ਼ਿਵਜੀਤ ਸਿੰਘ ਸੰਘਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਪਦਮਪਾਲ ਮੈਨੀ, ਸੁਰੇਸ਼ ਕੁਮਾਰ ਬਿੱਟੂ ਅਤੇ ਸਮੂਹ ਸਕੂਲ ਅਧਿਆਪਕ ਹਾਜਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks