(ਔਕਲੈਂਡ): ਇਮੀਗ੍ਰੇਸ਼ਨ ਨਿਊਜ਼ੀਲੈਂਡ ‘2021 ਰੈਜ਼ੀਡੈਂਟ ਵੀਜ਼ਾ’ ਸ਼੍ਰੇਣੀ ਤਹਿਤ 1 ਦਸੰਬਰ ਤੋਂ 2021 ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕੀਤੀਆਂ ਸਨ ਅਤੇ ਪਹਿਲਾ ਵੀਜ਼ਾ 6 ਦਸੰਬਰ ਨੂੰ ਲਾ ਕੇ ਰੈਜ਼ੀਡੈਂਟ ਵੀਜ਼ਿਆਂ ਦੀਆਂ ਮੋਹਰਾਂ ਦੀ ਸ਼ਿਆਹੀ ਭਰ ਕੇ ਸਾਹਮਣੇ ਰੱਖ ਲਈਆਂ ਸਨ। 23 ਅਗਸਤ ਤੱਕ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 106,046 ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਵਿਚੋਂ 47,862 ਅਰਜ਼ੀਆਂ ਪਾਸ ਕਰ ਦਿੱਤੀਆਂ ਗਈਆਂ ਹਨ ਅਤੇ 90,812 ਤੋਂ ਵੱਧ ਲੋਕ ਰੈਜੀਡੈਂਟ ਵੀਜ਼ਾ ਪ੍ਰਾਪਤ ਕਰ ਚੁੱਕੇ ਹਨ। ਕੁੱਲ ਪ੍ਰਾਪਤ ਅਰਜ਼ੀਆਂ ਦੇ ਵਿਚ 2,14,430 ਤੋਂ ਵੱਧ ਲੋਕ ਸ਼ਾਮਿਲ ਨੇ ਜਿਨ੍ਹਾਂ ਨੇ ਰੈਜੀਡੈਂਟ ਵੀਜ਼ੇ ਪ੍ਰਾਪਤ ਕਰਨੇ ਨੇ। 119 ਦੇ ਕਰੀਬ ਅਰਜ਼ੀਆਂ ਅਯੋਗ ਵੀ ਪਾਈਆਂ ਗਈਆਂ ਹਨ। ਇਹ ਸਾਰਾ ਕੁਝ ਇਮੀਗ੍ਰੇਸ਼ਨ ਨੇ 18 ਮਹੀਨਿਆਂ ਦੇ ਵਿਚ ਨਿਬੇੜਨਾ ਹੈ ਅਤੇ ਦਸੰਬਰ ਤੱਕ ਬਹੁਤਿਆਂ ਦੇ ਹੋਰ ਵੀਜ਼ੇ ਲੱਗ ਸਕਦੇ ਹਨ। ਦਿਤੇ ਵੇਰਵੇ ਅਨੁਸਾਰ ਅਜੇ 1,23, 499 ਹੋਰ ਲੋਕਾਂ ਦੇ ਪੱਕੇ ਹੋਣ ਦੀ ਆਸ ਬਣੀ ਹੋਈ ਹੈ।