-ਏ.ਸੀ.ਟੀ.- ਕਰੋਨਾ ਦੇ ਨਵੇਂ 138 ਮਾਮਲੇ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਆਸਟ੍ਰੇਲੀਅਨ ਕੈਪੀਟਲ ਟਰੀਟਰੀ ਵਿੱਚ ਕਰੋਨਾ ਦੇ ਨਵੇਂ 138 ਮਾਮਲੇ ਦਰਜ ਕੀਤੇ ਗਏ ਹਨ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 66 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 73 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 89 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 1 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ। ਹੁਣ ਤੱਕ ਰਾਜ ਭਰ ਵਿੱਚ ਕੁੱਲ 125 ਕਰੋਨਾ ਪੀੜਿਤ, ਇਸ ਬਿਮਾਰੀ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਜਾ ਚੁਕੇ ਹਨ।
ਰਾਜ ਭਰ ਵਿੱਚ ਇਸ ਸਮੇਂ ਕੁੱਲ 892 ਕਰੋਨਾ ਦੇ ਚਲੰਤ ਮਾਮਲੇ ਹਨ ਅਤੇ ਹੁਣ ਤੱਕ ਦੇ ਕੁੱਲ ਕਰੋਨਾ ਮਾਮਲਿਆਂ ਦੀ ਗਿਣਤੀ 203,613 ਹਨ।