ਪਾਕਿਸਤਾਨ ਦੇ ਕੇਬਲ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦਾ ਹੁਕਮ

ਸਥਾਨਕ ਕੇਬਲ ਟੀਵੀ ਅਪਰੇਟਰਾਂ ਨੂੰ ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ’ਤੇ ਨਜ਼ਰ ਰੱਖਣ ਵਾਲੀ ਸੰਸਥਾ ਨੇ ਦੇਸ਼ ਭਰ ਦੇ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ ਨੇ ਬਿਆਨ ਵਿੱਚ ਕਿਹਾ ਕਿ ਵੱਖ-ਵੱਖ ਅਪਰੇਟਰ ਪਿਛਲੇ ਸਮੇਂ ਵਿੱਚ ਵੀ ਉਸ ਦੇ ਅਤੇ ਸੁਪਰੀਮ ਕੋਰਟ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਰਹੇ ਹਨ।