
ਸਿੰਗਾਪੁਰ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਭੰਗ ਦੀ ਤਸਕਰੀ ਦੇ ਦੋਸ਼ ਵਿੱਚ ਫਾਂਸੀ ਦੇ ਦਿੱਤੀ ਗਈ। ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਸਖ਼ਤ ਕਾਨੂੰਨ ਬਣਾਏ ਗਏ ਹਨ। ਹਾਲ ਹੀ ‘ਚ ਸਿੰਗਾਪੁਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਇਕ ਵਿਅਕਤੀ ਨੂੰ ਸਿਰਫ ਇਸ ਲਈ ਮੌਤ ਦੀ ਸਜ਼ਾ ਸੁਣਾਈ ਗਈ ਕਿਉਂਕਿ ਉਸ ਨੇ ਗਾਂਜੇ ਦੀ ਤਸਕਰੀ ਦੀ ਸਾਜ਼ਿਸ਼ ਰਚੀ ਸੀ। ਦੱਸ ਦੇਈਏ ਕਿ ਤੰਗਰਾਜੂ ਦੇ ਪਰਿਵਾਰ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਨੂੰ ਫਾਂਸੀ ਨਾ ਦੇਣ ਦੀ ਅਪੀਲ ਕੀਤੀ ਸੀ, ਪਰ ਰਾਸ਼ਟਰਪਤੀ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ। 46 ਸਾਲਾ ਤਾਂਗਾਰਾਜੂ ਸੁਪਈਆ ਨੂੰ 2014 ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਅਤੇ ਤਸਕਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਸਿੰਗਾਪੁਰ ਜੇਲ੍ਹ ਸੇਵਾ ਦੇ ਬੁਲਾਰੇ ਨੇ ਏ ਐਫ ਪੀ ਨੂੰ ਦੱਸਿਆ ਕਿ ਸਿੰਗਾਪੁਰ ਦੇ ਤੰਗਰਾਜੂ ਸੁਪਾਈਆ (46) ਨੂੰ ਚਾਂਗੀ ਜੇਲ੍ਹ ਕੰਪਲੈਕਸ ਵਿੱਚ ਫਾਂਸੀ ਦਿੱਤੀ ਗਈ।