ਭਾਰਤੀਆਂ ਲਈ ਚੰਗੀ ਖ਼ਬਰ, ਆਸਟ੍ਰੇਲੀਆ ਨੇ ਇਮੀਗ੍ਰੇਸ਼ਨ ਨਿਯਮਾਂ ‘ਚ ਦਿੱਤੀ ਢਿੱਲ

ਆਸਟ੍ਰੇਲੀਆਈ ਸਰਕਾਰ ਨੇ ਆਪਣੀ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਸੁਧਾਰਾਂ ਦਾ ਐਲਾਨ ਕੀਤਾ। ਇਹ ਐਲਾਨ ਇਸ ਲਈ ਕੀਤਾ ਗਿਆ ਤਾਂ ਜੋ ਕੋਵਿਡ ਮਹਾਮਾਰੀ ਦੇ ਬਾਅਦ ਦੇਸ਼ ਵਿਚ ਆਈ ਵਿਦੇਸ਼ੀ ਕਾਮਿਆਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਕੋਵਿਡ ਪਾਬੰਦੀ ਕਾਰਨ ਲਗਭਗ ਦੋ ਸਾਲਾਂ ਤੱਕ ਕਾਮੇ ਦੇਸ਼ ਵਿਚ ਦਾਖਲ ਨਹੀਂ ਹੋ ਸਕੇ ਸਨ।

ਬਜਟ ਵਿੱਚ ਐਲਾਨੀਆਂ ਗਈਆਂ ਤਬਦੀਲੀਆਂ ਅਸਥਾਈ ਵੀਜ਼ਿਆਂ ‘ਤੇ ਕਾਮਿਆਂ ਲਈ ਸਥਾਈ ਨਿਵਾਸ ਪ੍ਰਾਪਤ ਕਰਨ ਦੇ ਮੌਕੇ ਖੋਲ੍ਹਣਗੀਆਂ ਅਤੇ ਕੁਝ ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੋਂ ਬਾਅਦ ਦੇਸ਼ ਵਿੱਚ ਲੰਬੇ ਸਮੇਂ ਤੱਕ ਕੰਮ ਕਰਨ ਦੀ ਆਗਿਆ ਦੇਵੇਗੀ। ਮਤਲਬ ਆਸਟ੍ਰੇਲੀਆਈ ਉੱਚ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਾਈ ਪੂਰੀ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਦੋ ਸਾਲ ਲਈ ਦੇਸ਼ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰ ਨੇ ਮੰਗਲਵਾਰ ਨੂੰ ਬਜਟ ਪੇਪਰਾਂ ਵਿੱਚ ਕਿਹਾ ਕਿ ਮਾਈਗ੍ਰੇਸ਼ਨ ਪ੍ਰਣਾਲੀ ਵਿੱਚ ਸੁਧਾਰ ਕਰਨਾ ਯਕੀਨੀ ਬਣਾਏਗਾ ਕਿ ਇਹ ਆਸਟ੍ਰੇਲੀਆ ਦੇ ਰਾਸ਼ਟਰੀ ਹਿੱਤਾਂ ਦੀ ਪੂਰਤੀ ਕਰਦਾ ਹੈ ਅਤੇ ਆਸਟ੍ਰੇਲੀਆਈ ਕਾਮਿਆਂ ਦੇ ਹੁਨਰ ਅਤੇ ਸਮਰੱਥਾਵਾਂ ਨੂੰ ਪੂਰਾ ਕਰਦਾ ਹੈ।