ਬਰਗਾੜੀ ਬੇਅਦਬੀ ਮਾਮਲੇ ’ਚ ਮੁੱਖ ਸਾਜਿਸ਼ਕਰਤਾ ਬੈਂਗਲੁਰੂ ਤੋਂ ਗ੍ਰਿਫ਼ਤਾਰ !

ਸਾਲ 2015 ‘ਚ ਵਾਪਰੇ ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜਿਸ਼ਕਰਤਾ ਡੇਰਾ ਸਿਰਸਾ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਅੱਜ ਸਵੇਰੇ ਬੈਂਗਲੁਰੂ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਦੀਆਂ ਤਿੰਨ ਘਟਨਾਵਾਂ ਵਿਚ ਸੰਦੀਪ ਬਰੇਟਾ ਸਮੇਤ 2 ਹੋਰ ਕਮੇਟੀ ਮੈਂਬਰ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਘੋਸ਼ਿਤ ਕੀਤਾ ਹੋਇਆ ਸੀ। ਫ਼ਰੀਦਕੋਟ ਪੁਲਿਸ ਬੈਂਗਲੁਰੂ ਲਈ ਰਵਾਨਾ ਹੋ ਗਈ ਹੈ।