ਪਹਿਲਵਾਨਾਂ ਦੇ ਸੰਘਰਸ਼ ਦੀ ਹਿਮਾਇਤ ’ਚ ਆਏ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ !

ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਰਹੇ ਸੰਸਦ ਮੈਂਬਰ ਬ੍ਰਿਜਭੂਸ਼ਨ ਸਿੰਘ ਦੇ ਖ਼ਿਲਾਫ਼ ਮਹਿਲਾ ਪਹਿਲਵਾਨਾਂ ਦੇ ਕਥਿਤ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲਾਉਂਦਿਆਂ ਦਿੱਲੀ ਦੇ ਜੰਤਰ ਮੰਤਰ ਵਿਖੇ ਮੋਰਚਾ ਲਾ ਕੇ ਸੰਘਰਸ਼ ਕਰ ਰਹੇ ਪਹਿਲਵਾਨਾਂ ਵਿਚੋਂ ਇਕ ਕੌਮਾਂਤਰੀ ਪਹਿਲਵਾਨ ਪਦਮਸ਼੍ਰੀ ਸਾਕਸ਼ੀ ਮਲਿਕ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਸੰਘਰਸ਼ ਲਈ ਸਮੁੱਚੇ ਸਿੱਖ ਜਗਤ ਤੋਂ ਸਮਰਥਨ ਦੀ ਮੰਗ ਕੀਤੀ ਗਈ । ਓਧਰ ਮੁਲਾਕਾਤ ਉਪਰੰਤ ਪਹਿਲਵਾਨਾਂ ਦੇ ਸੰਘਰਸ਼ ਦੀ ਹਿਮਾਇਤ ਕਰਦਿਆਂ ਸਿੰਘ ਸਾਹਿਬ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਉਂਕਿ ਸੰਘਰਸ਼ ਦੇਸ਼ ਦੀਆਂ ਬੇਟੀਆਂ ਨੂੰ ਇਨਸਾਫ਼ ਦਵਾਉਣ ਦਾ ਹੈ ਇਸ ਲਈ ਮੋਰਚੇ ਨੂੰ ਹਰ ਪੱਖੋਂ ਸਮਰਥਨ ਦਿੱਤਾ ਜਾਵੇ।