
ਪੰਜਾਬੀਆਂ ਲਈ ਮਾਣ ਦੀ ਗੱਲ ਹੈ ਕਿ ਇੱਕ ਹੋਰ ਗੱਭਰੂ ਨੇ ਵਿਦੇਸ਼ ਦੀ ਧਰਤੀ ‘ਤੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜ਼ਿਲ੍ਹਾ ਬਰਨਾਲਾ ਦੇ ਨਜ਼ਦੀਕੀ ਪਿੰਡ ਪੱਖੋ ਕੇ ਦਾ ਨੌਜਵਾਨ ਸੁਖਚੈਨ ਸਿੰਘ ਢਿੱਲੋਂ ਕੈਨੇਡਾ ਪੁਲਿਸ ’ਚ ਭਰਤੀ ਹੋਇਆ ਹੈ। ਉਸ ਦੀ ਇਸ ਉਪਲੱਬਧੀ ਨੇ ਜਿੱਥੇ ਜ਼ਿਲ੍ਹਾ ਬਰਨਾਲਾ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਉਸ ਨੇ ਪੰਜਾਬ ਦਾ ਵੀ ਮਾਣ ਵੀ ਵਧਾਇਆ ਹੈ।