ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ। ਉਨ੍ਹਾਂ ਦੀ ਥਾਂ ਹੁਣ ਗਿਆਨੀ ਰਘਬੀਰ ਸਿੰਘ ਨਵੇਂ ਜਥੇਦਾਰ ਹੋਣਗੇ। ਜਥੇਦਾਰ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ।