ਸਿੱਖ ਫਾਰ ਜਸਟਿਸ ਦੇ ਲੀਡਰ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਗੋਲੀਆਂ ਮਾਰਕੇ ਕਤਲ !

ਸਿੱਖ ਫਾਰ ਜਸਟਿਸ ਦੇ ਕੈਨੇਡਾ ਰਹਿੰਦੇ ਲੀਡਰ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਵਿੱਚ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਜਦੋਂ ਨਿੱਝਰ ਨੂੰ ਗੋਲੀ ਮਾਰੀ ਗਈ ਤਾਂ ਉਸ ਦੇ ਨਾਲ ਦੋ ਹੋਰ ਲੋਕ ਵੀ ਸਨ। ਫਿਲਹਾਲ ਜਾਂਚ ਏਜੰਸੀਆਂ ਹਮਲਾਵਰਾਂ ਦੀ ਪਛਾਣ ਜੁਟਾਉਣ ਵਿੱਚ ਜੁਟੀਆਂ ਹੋਈਆਂ ਹਨ ਅਤੇ ਮ੍ਰਿਤਕ ਦੀ ਅਧਿਕਾਰਤ ਪਛਾਣ ਦੀ ਪ੍ਰਕਿਿਰਆ ਵੀ ਜਾਰੀ ਹੈ। ਇੱਥੇ ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਕਈ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ