ਪੰਜਾਬ ‘ਚ ਮੀਂਹ ਬਣਿਆ ਆਫ਼ਤ, ਹੜ੍ਹ ਵਰਗੇ ਬਣੇ ਹਾਲਾਤ !

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ।

ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ। ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਕਈ ਪਿੰਡ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਧਰ, ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ। ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਟੀਟ ਕਰਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਆਖਿਆ ਜਾ ਰਿਹਾ, ਉਨ੍ਹਾਂ ਨੂੰ ਖਾਲੀ ਕਰੋ। ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।