ਲਾਰੈਂਸ ਬਿਸ਼ਨੋਈ ਨੂੰ ਸਿਹਤ ਵਿਗੜਨ ਕਾਰਨ ਫ਼ਰੀਦਕੋਟ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ !

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮੁੱਖ ਮੁਲਜ਼ਮ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਚਾਨਕ ਰਾਤ ਨੂੰ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹ ਇਸ ਵੇਲੇ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਸੀ।

ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਐਮਰਜੰਸੀ ਵਾਰਡ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਇੱਕ ਕਮਰੇ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਹੇਠ ਰੱਖਿਆ ਹੋਇਆ ਹੈ।