PM ਮੋਦੀ ਗ੍ਰੈਂਡ ਕਰਾਸ ਆਫ਼ ਦਿ ਲੀਜਨ ਆਫ਼ ਆਨਰ ਨਾਲ ਸਨਮਾਨਿਤ ਹੋਣ ਵਾਲੇ ਬਣੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾ ਦੌਰੇ ‘ਤੇ ਫਰਾਂਸ ਦੀ ਰਾਜਧਾਨੀ ਪੈਰਿਸ ਪਹੁੰਚ ਗਏ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਬੈਸਟਿਲ ਡੇ ਪਰੇਡ ‘ਚ ਮਹਿਮਾਨ ਦੇ ਤੌਰ ‘ਤੇ ਸੱਦਾ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਸਾਲ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ 25 ਸਾਲ ਪੂਰੇ ਹੋ ਰਹੇ ਹਨ। ਇਸ ਮੌਕੇ ਭਾਰਤ ਅਤੇ ਫਰਾਂਸ ਵਿਚਾਲੇ ਕਈ ਅਹਿਮ ਸਮਝੌਤਿਆਂ ਦੀ ਉਮੀਦ ਹੈ। ਇਹ ਦੋਵਾਂ ਦੇਸ਼ਾਂ ਵਿਚਾਲੇ ਇਕ ਵੱਡਾ ਕੂਟਨੀਤਕ ਮੀਲ ਪੱਥਰ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇਸ ਨੂੰ ਮਨਾਉਣ ਲਈ ਫਰਾਂਸ ਦੇ ਦੌਰੇ ‘ਤੇ ਹਨ।

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪੀਐੱਮ ਮੋਦੀ ਨੂੰ ਗ੍ਰੈਂਡ ਕਰਾਸ ਆਫ਼ ਦਿ ਲੀਜਨ ਆਫ਼ ਆਨਰ ਨਾਲ ਸਨਮਾਨਿਤ ਕੀਤਾ। ਇਹ ਫੌਜੀ ਜਾਂ ਨਾਗਰਿਕ ਆਦੇਸ਼ਾਂ ਵਿੱਚ ਸਭ ਤੋਂ ਉੱਚਾ ਫਰਾਂਸੀਸੀ ਸਨਮਾਨ ਹੈ। ਪੀਐੱਮ ਮੋਦੀ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਜਾਣਗੇ।