ਫ਼ਲਾਈਟ ਵਿਚ ਯਾਤਰੀ ਵੱਲੋਂ ਬਦਸਲੂਕੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਹਾਲ ਹੀ ਵਿਚ ਸਿਡਨੀ ਤੋਂ ਦਿੱਲੀ ਲਈ ਰਵਾਨਾ ਫ਼ਲਾਈਟ ਵਿਚ ਸਵਾਰ ਯਾਤਰੀ ਨੇ ਏਅਰ ਇੰਡੀਆ ਦੇ ਇਕ ਸੀਨੀਅਰ ਅਧਿਕਾਰੀ ਨਾਲ ਕਥਿਤ ਤੌਰ ‘ਤੇ ਗਾਲੀ-ਗਲੋਚ ਕੀਤੀ ਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ।
ਦਰਅਸਲ ਸਿਡਨੀ ਤੋਂ ਨਵੀਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਇਕ ਯਾਤਰੀ ਨੇ ਅਧਿਕਾਰੀ ਨੂੰ ਥੱਪੜ ਮਾਰਿਆ ਤੇ ਉਸ ਦੀ ਖਿੱਚ ਧੂਹ ਕੀਤੀ। ਅਧਿਕਾਰੀ ਨੇ ਇਸ ਯਾਤਰੀ ਨੂੰ ਉਚੀ ਆਵਾਜ਼ ਵਿਚ ਗੱਲ ਕਰਨ ਤੋਂ ਰੋਕਿਆ ਸੀ। ਇਸ ਘਟਨਾ ਦੀ ਸ਼ਿਕਾਇਤ ਕਰਨ ਤੋਂ ਬਾਅਦ ਦਿੱਲੀ ਏਅਰਪੋਰਟ ’ਤੇ ਇਸ ਯਾਤਰੀ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਯਾਤਰੀ ਨੇ ਮਗਰੋਂ ਇਸ ਅਧਿਕਾਰੀ ਤੋਂ ਮੁਆਫੀ ਵੀ ਮੰਗੀ। ਏਅਰ ਇੰਡੀਆ ਨੇ ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਿਵਿਲ ਐਵੀਏਸ਼ਨ (ਡੀਜੀਸੀਏ) ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਹੈ।