ਭਾਰਤੀ ਸੁਰੱਖਿਆ ਏਜੰਸੀ (NIA) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮਜੀਤ ਸਿੰਘ ਬਰਾੜ ਨੂੰ ਯੂਏਈ (UAE) ਤੋਂ ਭਾਰਤ ਡਿਪੋਰਟ ਕੀਤੇ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। NIA ਵਿਕਰਮਜੀਤ ਸਿੰਘ ਬਰਾੜ ਨੂੰ UAE ਤੋਂ ਭਾਰਤ ਲੈ ਕੇ ਆਈ ਹੈ।
ਵਿਕਰਮਜੀਤ ਬਰਾੜ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਉਹ ਟਾਰਗੇਟ ਕਿਲਿੰਗ ਅਤੇ ਫਿਰੌਤੀ ਸਮੇਤ 11 ਮਾਮਲਿਆਂ ਵਿੱਚ ਲੋੜੀਂਦਾ ਸੀ। ਦੱਸ ਦਈਏ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਦੀ ਬੇਨਤੀ ‘ਤੇ ਉਸ ਦੇ ਵਿਰੁੱਧ 11 ਲੁੱਕਆਊਟ ਨੋਟਿਸ ਦਿੱਤੇ ਗਏ ਸਨ।
ਦੱਸ ਦੇਈਏ ਕਿ ਸਚਿਨ ਬਿਸ਼ਨੋਈ ਦੇ ਰੂਪ ਵਿੱਚ ਸੁਰੱਖਿਆ ਏਜੰਸੀਆਂ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਸਚਿਨ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਅਤੇ ਲਾਰੈਂਸ ਬਿਸ਼ਨੋਈ ਦਾ ਰਿਸ਼ਤੇਦਾਰ ਦੱਸਿਆ ਜਾਂਦਾ ਹੈ। ਗੈਂਗਸਟਰ ਸਚਿਨ ਨੂੰ ਅਜ਼ਰਬੈਜਾਨ ‘ਚ ਹਿਰਾਸਤ ‘ਚ ਲਿਆ ਗਿਆ ਹੈ।