ਪੰਜਾਬ ਦੀ ਧੀ ਨੇ ਰੌਸ਼ਨ ਕੀਤਾ ਨਾਂਅ, ਰੂਸ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਲਹਿਰਾਇਆ ਤਿਰੰਗਾ

ਪੰਜਾਬ ਦੀ ਧੀ ਸਾਨਵੀ ਸੂਦ ਨੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਾਨਵੀ ਨੇ ਰੂਸ ਦੀ ਸਭ ਤੋਂ ਉੱਚੀ ਛੋਟੀ ਮਾਉੰਟ ਐਲਬਰਸ ‘ਤੇ ਤਿਰੰਗਾ ਲਹਿਰਾਇਆ ਹੈ ਅਤੇ ਅਜਿਹਾ ਕਰਨ ਵਾਲੀ ਦੁਨੀਆਂ ਦੀ ਸਭ ਤੋਂ ਛੋਟੀ ਲੜਕੀ ਬਣੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਾਨਵੀ ਨੇ ਕਈ ਮਾਰਕੇ ਮਾਰੇ ਹਨ ਅਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ ਹੈ।

ਸਾਨਵੀ ਸੂਦ ਮਾਊਂਟ ਐਵਰੈਸਟ ਬੇਸ ਕੈਂਪ, ਮਾਊਂਟ ਕਿਲੀਮੰਜਾਰੋ ਅਤੇ ਮਾਊਂਟ ਕੋਜੀਆਸਕੋ ਵੀ ਫ਼ਤਹਿ ਕਰ ਚੁੱਕੀ ਹੈ। ਉਹ ਮਾਊਂਟ ਐਲਬਰਸ ਦੀ ਉਚਾਈ ‘ਤੇ ਪਹੁੰਚਣ ਵਾਲੀ ਦੁਨੀਆਂ ਦੀ ਸਭ ਤੋਂ ਛੋਟੀ ਕੁੜੀ ਬਣ ਗਈ ਹੈ।

ਯਾਦਵਿੰਦਰਾ ਪਬਲਿਕ ਸਕੂਲ ਮੋਹਾਲੀ ਦੀ ਵਿਦਿਆਰਥਣ ਅਤੇ ਰੋਪੜਦੀ ਰਹਿਣ ਵਾਲੀ 8 ਸਾਲ ਦੀ ਸਾਨਵੀ ਸੂਦ ਨੇ 5642 ਮੀਟਰ ਦੀ ਉਚਾਈ ‘ਤੇ ਰੂਸ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਤਿਰੰਗਾ ਲਹਿਰਾ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਉਹ ਅਪਣੇ ਪਿਤਾ ਦੀਪਕ ਸੂਦ ਨਾਲ 23 ਜੁਲਾਈ ਨੂੰ ਰੂਸ ਲਈ ਰਵਾਨਾ ਹੋਈ ਅਤੇ 24 ਜੁਲਾਈ ਨੂੰ ਰੂਸ ਪਹੁੰਚੀ। ਉਸ ਨੇ ਪਹਿਲੇ ਦਿਨ ਤੋਂ ਹੀ ਟ੍ਰੈਕਿੰਗ ਸ਼ੁਰੂ ਕਰ ਦਿਤੀ ਸੀ। ਸਾਨਵੀ ਨੇ ਦਸਿਆ ਕਿ ਉਸ ਦੀ ਇੱਛਾ ਲੜਕੀਆਂ ਨੂੰ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਨੂੰ ਫਿਟਨੈੱਸ ਬਾਰੇ ਜਾਗਰੂਕ ਕਰਨਾ ਹੈ।

ਉਸ ਨੇ ਦਸਿਆ ਕਿ ਰੂਸ ਵਿਚ ਸਭ ਤੋਂ ਉੱਚੀ ਚੋਟੀ ‘ਤੇ ਚੜਣਾ ਅਸਲ ਵਿਚ ਚੁਨੌਤੀਪੂਰਨ ਸੀ, ਜਿਸ ਵਿਚ ਤਾਪਮਾਨ -25 ਤਕ ਡਿੱਗ ਗਿਆ ਸੀ। ਤੂਫਾਨੀ ਮੌਸਮ ਅਤੇ ਭਾਰੀ ਬਰਫਬਾਰੀ ਕਾਰਨ ਪ੍ਰੋਗਰਾਮ ਨੂੰ 29 ਤੋਂ 30 ਜੁਲਾਈ ਤਕ ਮੁਲਤਵੀ ਕਰ ਦਿਤਾ ਗਿਆ। ਸਾਨਵੀ ਦਾ ਕਹਿਣਾ ਹੈ ਕਿ ਬਰਫ਼ ਨਾਲ ਢਕੇ ਮਾਊਂਟ ਐਲਬਰਸ ‘ਤੇ ਚੜਣਾ ਇਕ ਵੱਖਰਾ ਤਜਰਬਾ ਸੀ