ਐਡਮਿੰਟਨ ਦੇ ਇਕ ਮਾਲ ‘ਚ ਹੋਈ ਗੋਲੀਬਾਰੀ ਦੌਰਾਨ ਤਿੰਨ ਜ਼ਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ !

ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ‘ਚ ਇਕ ਮਾਲ ‘ਚ ਗੋਲੀਬਾਰੀ ਦੀ ਘਟਨਾ ਦੌਰਾਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ। ਐਡਮਿੰਟਨ ਪੁਲਿਸ ਨੇ ਕਿਹਾ ਕਿ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਅਤੇ ਵੈਸਟ ਐਡਮਿੰਟਨ ਮਾਲ, ਜੋ ਕਿ ਇਸ ਸਮੇਂ ਲਾਕਡਾਊਨ ‘ਤੇ ਹੈ। ਗੋਲੀਬਾਰੀ ਕਰਨ ਵਾਲੇ ਦੇ ਉਦੇਸ਼ ਅਤੇ ਘਟਨਾ ਦੇ ਪਿੱਛੇ ਦੇ ਮਕਸਦ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।