ਅਮਰੀਕਾ: ਕੈਲੀਫੋਰਨੀਆ ਦੇ ਬਾਰ ਵਿਚ ਹੋਈ ਗੋਲੀਬਾਰੀ, 5 ਲੋਕਾਂ ਦੀ ਹੋਈ ਮੌਤ, 6 ਲੋਕ ਹੋਏ ਜ਼ਖ਼ਮੀ

ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ, ਜਿਥੇ ਬੁੱਧਵਾਰ ਨੂੰ ਬਾਰ ‘ਚ ਗੋਲੀਬਾਰੀ ‘ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਰਨ ਵਾਲੇ ਪੰਜ ਲੋਕਾਂ ਵਿੱਚ ਹਮਲਾਵਰ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਹਮਲਾਵਰ ਨੇ ਬਾਈਕਰ ਬਾਰ ਨਾਮਕ ਜਗ੍ਹਾ ‘ਤੇ ਗੋਲੀਬਾਰੀ ਨੂੰ ਅੰਜਾਮ ਦਿੱਤਾ।

ਦੱਸ ਦੇਈਏ ਕਿ ਬਾਈਕਰ ਬਾਰ ਮੋਟਰਸਾਈਕਲ ਸਵਾਰਾਂ ਲਈ ਮਨੋਰੰਜਨ ਦਾ ਕੇਂਦਰ ਹੈ।ਓਰੇਂਜ ਕਾਉਂਟੀ ਦੇ ਪੁਲਿਸ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿਤੀ ਅਤੇ ਉਹ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਮਲਾਵਰ ‘ਤੇ ਗੋਲੀ ਚਲਾ ਦਿੱਤੀ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਮੌਜੂਦ ਹਨ। ਇਸ ਘਟਨਾ ਵਿੱਚ ਕਿਸੇ ਅਧਿਕਾਰੀ ਨੂੰ ਸੱਟ ਨਹੀਂ ਲੱਗੀ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।