ਬ੍ਰਿਕਸ ਤੋਂ ਬਾਅਦ ਭਾਰਤ ‘ਚ G-20 ‘ਚ ਸ਼ਾਮਲ ਨਹੀਂ ਹੋਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ

ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਲੇ ਮਹੀਨੇ ਨਵੀਂ ਦਿੱਲੀ ‘ਚ ਹੋਣ ਵਾਲੇ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਨਹੀਂ ਆਉਣਗੇ। ਰੂਸੀ ਰਾਸ਼ਟਰਪਤੀ ਦੇ ਬੁਲਾਰੇ ਨੇ ਐਲਾਨ ਕੀਤਾ ਹੈ ਕਿ ਪੁਤਿਨ ਭਾਰਤ ਵਿਚ ਹੋਣ ਵਾਲੇ ਜੀ-20 ਸਮਾਗਮ ਵਿੱਚ ਹਿੱਸਾ ਲੈਣ ਦੀ ਯੋਜਨਾ ਨਹੀਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਤਿਨ ਦੇ ਭਾਰਤ ਨਾ ਜਾਣ ਦਾ ਕਾਰਨ ਸਪੈਸ਼ਲ ਮਿਲਟਰੀ ਆਪਰੇਸ਼ਨ ਹੈ।

ਰੂਸ ਨੇ ਯੂਕਰੇਨ ਵਿਚ ਚੱਲ ਰਹੀ ਜੰਗ ਨੂੰ ਵਿਸ਼ੇਸ਼ ਫੌਜੀ ਕਾਰਵਾਈ ਦਾ ਨਾਂ ਦਿਤਾ ਹੈ। ਪੁਤਿਨ ਸਰਕਾਰ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਰੂਸੀ ਰਾਸ਼ਟਰਪਤੀ ਦੇ ਖਿਲਾਫ ਬਗਾਵਤ ਕਰਨ ਵਾਲੇ ਵੈਗਨਰ ਚੀਫ ਦੀ ਜਹਾਜ਼ ਹਾਦਸੇ ‘ਚ ਰਹੱਸਮਈ ਢੰਗ ਨਾਲ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ, ਰੂਸੀ ਰਾਸ਼ਟਰਪਤੀ ਗ੍ਰਿਫਤਾਰੀ ਦੀ ਧਮਕੀ ਦੇ ਤਹਿਤ ਦੱਖਣੀ ਅਫਰੀਕਾ ਵਿਚ ਹਾਲ ਹੀ ਵਿਚ ਹੋਏ ਬ੍ਰਿਕਸ ਸੰਮੇਲਨ ਨੂੰ ਛੱਡ ਗਏ ਸਨ।